ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਦੁਆਰਕਾ ਇਲਾਕੇ 'ਚ ਦਿੱਲੀ ਪਬਲਿਕ ਸਕੂਲ ਸਣੇ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਜਾਣਕਾਰੀ ਸਾਹਮਣੇ ਆਉਣ ਮਗਰੋਂ ਇਲਾਕੇ 'ਚ ਚੀਕ-ਚਿਹਾੜਾ ਮਚ ਗਿਆ ਹੈ।
ਜਾਣਕਾਰੀ ਅਨੁਸਾਰ ਸਭ ਤੋਂ ਪਹਿਲਾਂ ਸਵੇਰੇ 7 ਵਜੇ ਦੁਆਰਕਾ ਦੇ ਦਿੱਲੀ ਪਬਲਿਕ ਸਕੂਲ ਨੂੰ ਧਮਕੀ ਭਰੀ ਈ-ਮੇਲ ਮਿਲੀ ਸੀ। ਇਸ ਮਗਰੋਂ ਮਾਡਰਨ ਕਾਨਵੈਂਟ ਸਕੂਲ (ਸੈਕਟਰ-4) ਤੇ ਸ਼੍ਰੀਰਾਮ ਵਰਲਡ ਸਕੂਲ (ਸੈਕਟਰ-10) ਨੂੰ ਵੀ ਧਮਕੀ ਮਿਲੀ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਜਾ ਕੇ ਇਲਾਕੇ ਦੀ ਤਲਾਸ਼ੀ ਸ਼ੁਰੂ ਕੀਤੀ।
ਜਿਵੇਂ ਹੀ ਈ-ਮੇਲ ਪ੍ਰਾਪਤ ਹੋਈ ਤਾਂ ਪ੍ਰਸ਼ਾਸਨ ਨੇ ਤੁਰੰਤ ਸਕੂਲ ਖ਼ਾਲੀ ਕਰਵਾ ਲਏ ਤੇ ਪੂਲਸ ਨੂੰ ਸੂਚਿਤ ਕੀਤਾ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਫ਼ੋਨ ਕਰ ਕੇ ਉਨ੍ਹਾਂ ਨੂੰ ਘਰ ਲੈ ਜਾਣ ਲਈ ਫ਼ੋਨ ਕਰ ਦਿੱਤਾ ਹੈ ਤੇ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਤੇ ਇਲਾਕੇ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਗਲ ਪ੍ਰੇਮੀ ਦੀ ਖੌਫਨਾਕ ਸਾਜ਼ਿਸ਼ ! ਪ੍ਰੇਮਿਕਾ ਦੇ ਘਰ ਪਾਰਸਲ 'ਚ ਭੇਜਿਆ ਬੰਬ
NEXT STORY