ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਲੱਗਣ ਵਾਲੇ ਪਵਿੱਤਰ ਮਾਘ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ ਨੂੰ ਲੈ ਕੇ ਇੱਕ ਅਹਿਮ ਐਲਾਨ ਕੀਤਾ ਹੈ। ਮਕਰ ਸੰਕ੍ਰਾਂਤੀ ਅਤੇ ਮੌਨੀ ਅਮਾਵਸਿਆ ਦੇ ਤਿਉਹਾਰਾਂ ਦੌਰਾਨ ਸ਼ਰਧਾਲੂਆਂ ਦੀ ਭਾਰੀ ਭੀੜ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ 16 ਤੋਂ 20 ਜਨਵਰੀ ਤੱਕ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪ੍ਰਸ਼ਾਸਨ ਮੁਤਾਬਕ ਇਨ੍ਹਾਂ ਦਿਨਾਂ ਵਿੱਚ ਪ੍ਰਯਾਗਰਾਜ ਵਿੱਚ ਇਸ਼ਨਾਨ ਪੁਰਬ ਨੂੰ ਲੈ ਕੇ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਯਾਤਾਯਾਤ ਵਿਵਸਥਾ (ਟ੍ਰੈਫਿਕ), ਸੁਰੱਖਿਆ ਇੰਤਜ਼ਾਮਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ 'ਚ ਰਹੇਗੀ ਛੁੱਟੀ
ਇਸ ਹੁਕਮ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਬੋਰਡਾਂ ਨਾਲ ਸਬੰਧਤ ਪ੍ਰਾਇਮਰੀ, ਮਾਨਤਾ ਪ੍ਰਾਪਤ, ਸਹਾਇਤਾ ਪ੍ਰਾਪਤ, ਸਰਕਾਰੀ ਅਤੇ ਨਿੱਜੀ (ਪ੍ਰਾਈਵੇਟ) ਸਕੂਲਾਂ ਵਿੱਚ ਛੁੱਟੀ ਰਹੇਗੀ। ਪ੍ਰਸ਼ਾਸਨ ਨੇ ਸਕੂਲ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਕੂਲ ਬੰਦ ਰਹਿਣ ਦੀ ਜਾਣਕਾਰੀ ਮਾਪਿਆਂ ਅਤੇ ਵਿਦਿਆਰਥੀਆਂ ਤੱਕ ਸਮੇਂ ਸਿਰ ਪਹੁੰਚਾਈ ਜਾਵੇ।
ਹਾਲਾਤ ਆਮ ਹੋਣ 'ਤੇ ਖੁੱਲ੍ਹਣਗੇ ਸਕੂਲ
ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮੇਲੇ ਦੌਰਾਨ ਹਾਲਾਤ ਆਮ ਹੋਣ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਸਬੰਧੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ। ਫਿਲਹਾਲ ਭਾਰੀ ਭੀੜ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਅਹਿਮ ਕਦਮ ਚੁੱਕਿਆ ਗਿਆ ਹੈ।
NEET PG 2025: ਹੁਣ ਮਾਈਨਸ ਸਕੋਰ ਵਾਲੇ ਵੀ ਬਣ ਸਕਣਗੇ ਡਾਕਟਰ! ਕੱਟ-ਆਫ 'ਤੇ ਛਿੜੀ ਵੱਡੀ ਬਹਿਸ
NEXT STORY