ਪ੍ਰਯਾਗਰਾਜ- ਪ੍ਰਯਾਗਰਾਜ ਮਹਾਕੁੰਭ ਵਿਚ ਉਮੜ ਰਹੀ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਲੈ ਕੇ ਸਕੂਲਾਂ ਦੀਆਂ ਛੁੱਟੀਆਂ ਨੂੰ ਫਿਰ ਤੋਂ ਵਧਾ ਦਿੱਤਾ ਗਿਆ ਹੈ। ਹੁਣ ਪ੍ਰਯਾਗਰਾਜ ਵਿਚ 8ਵੀਂ ਤੱਕ ਦੀਆਂ ਜਮਾਤਾਂ 26 ਫਰਵਰੀ ਤੱਕ ਆਨਲਾਈਨ ਲੱਗਣਗੀਆਂ। ਪ੍ਰਯਾਗਰਾਜ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮ ਵਿਚ ਦੱਸਿਆ ਗਿਆ ਹੈ ਕਿ ਜਮਾਤ ਪਹਿਲੀ ਤੋਂ 8ਵੀਂ ਤੱਕ ਸਾਰੇ ਸਕੂਲਾਂ 'ਚ 21 ਫਰਵਰੀ ਤੋਂ 26 ਫਰਵਰੀ ਤੱਕ ਆਨਲਾਈਨ ਮੋਡ ਵਿਚ ਜਮਾਤਾਂ ਲੱਗਣਗੀਆਂ। ਹਾਲਾਂਕਿ ਅਧਿਆਪਕ ਸਕੂਲ ਵਿਚ ਹਾਜ਼ਰ ਰਹਿ ਕੇ ਸਾਰੇ ਵਿਭਾਗੀ ਕੰਮ ਵੀ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 20 ਫਰਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ- 20 ਫਰਵਰੀ ਤੱਕ ਸਕੂਲ ਬੰਦ, ਬੱਚਿਆਂ ਦੀਆਂ ਲੱਗੀਆਂ ਮੌਜਾਂ
ਦੱਸ ਦੇਈਏ ਕਿ ਪ੍ਰਯਾਗਰਾਜ ਮਹਾਕੁੰਭ ਮੇਲਾ ਖਤਮ ਹੋਣ 'ਚ ਸਿਰਫ 6 ਦਿਨ ਬਾਕੀ ਹਨ। ਆਮ ਤੌਰ 'ਤੇ ਹਰ ਵਾਰ ਕੁੰਭ ਵਿਚ ਮਾਘ ਪੂੰਨਿਆ ਤੋਂ ਬਾਅਦ ਭੀੜ ਘਟਣੀ ਸ਼ੁਰੂ ਹੋ ਜਾਂਦੀ ਹੈ, ਕਿਉਂਕਿ ਮਾਘ ਪੂੰਨਿਆ ਤੋਂ ਬਾਅਦ ਦੇਸ਼-ਵਿਦੇਸ਼ ਦੇ ਸਾਧੂ-ਸੰਤਾਂ ਦਾ ਕੁੰਭ ਖੇਤਰ ਤੋਂ ਪਰਤਣਾ ਸ਼ੁਰੂ ਹੋ ਜਾਂਦਾ ਹੈ ਪਰ ਇਸ ਵਾਰ ਵੀ ਸੰਤਾਂ-ਮਹਾਪੁਰਖਾਂ ਦੇ ਜਾਣ ਤੋਂ ਬਾਅਦ ਵੀ ਸ਼ਰਧਾਲੂਆਂ ਦੇ ਪ੍ਰਯਾਗਰਾਜ ਪਹੁੰਚਣ ਦਾ ਤਾਂਤਾ ਲੱਗਾ ਹੋਇਆ ਹੈ। ਵੀਰਵਾਰ ਨੂੰ ਸਵੇਰੇ ਸੰਗਮ ਖੇਤਰ ਜਾਣ ਵਾਲੇ ਸਾਰੇ ਮਾਰਗਾਂ 'ਤੇ 8 ਤੋਂ 10 ਕਿਲੋਮੀਟਰ ਤੱਕ ਸ਼ਰਧਾਲੂਆਂ ਦੀਆਂ ਲਾਈਨਾਂ ਵੇਖਣ ਨੂੰ ਮਿਲੀਆਂ। ਸਥਿਤੀ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਨੇ ਸ਼ਹਿਰ ਦੇ ਬਾਹਰੀ ਇਲਾਕਿਆਂ ਵਿਚ ਹੀ ਵਾਹਨਾਂ ਨੂੰ ਰੋਕਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ- ਬਿਜਲੀ ਖਪਤਕਾਰਾਂ ਲਈ ਖੁਸ਼ਖਬਰੀ: ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ
ਸ਼ਰਧਾਲੂਆਂ ਦੀ ਗਿਣਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਬਾਹਰਲੇ ਵਾਹਨਾਂ ਦੀ ਪਾਰਕਿੰਗ ਸ਼ਹਿਰ ਤੋਂ ਦੂਰ ਕੀਤੀ ਜਾ ਰਹੀ ਹੈ, ਤਾਂ ਜੋ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਕੁੰਭ ਖੇਤਰ 'ਚ ਸਫ਼ਾਈ ਅਤੇ ਵਿਵਸਥਾ ਬਣਾਈ ਰੱਖਣ ਲਈ ਵਾਧੂ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਸ਼ਰਧਾਲੂਆਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਭੀੜ ਨੂੰ ਕੰਟਰੋਲ ਕਰਨ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਨ ਲਈ ਵਾਧੂ ਬਲ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ- ਔਰਤਾਂ ਦੇ ਖ਼ਾਤਿਆਂ 'ਚ ਇਸ ਦਿਨ ਆਉਣਗੇ 2500 ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਲਿਆ ਮੌਸਮ ਦਾ ਮਿਜਾਜ਼, IMD ਵਲੋਂ ਗੜੇਮਾਰੀ ਅਤੇ ਮੀਂਹ ਦਾ ਅਲਰਟ
NEXT STORY