ਜੈਪੁਰ- ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਭਾਰਤ ਦੇ ਹਵਾਈ ਹਮਲਿਆਂ ਤੋਂ ਬਾਅਦ ਰਾਜਸਥਾਨ ਦੇ ਸਰਹੱਦੀ ਇਲਾਕਿਆਂ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਨਾਲ ਹੀ ਬੀਕਾਨੇਰ ਅਤੇ ਜੋਧਪੁਰ ਏਅਰਪੋਰਟ ਬੰਦ ਕਰ ਦਿੱਤੇ ਗਏ ਹਨ। ਉੱਥੇ ਹੀ ਜ਼ਿਲ੍ਹਾ ਕਲੈਕਟਰ ਦੇ ਆਦੇਸ਼ 'ਤੇ ਬੀਕਾਨੇਰ, ਬਾੜਮੇਰ ਅਤੇ ਜੈਸਲਮੇਰ ਸਮੇਤ ਸਰਹੱਦੀ ਸ਼ਹਿਰਾਂ ਦੇ ਸਕੂਲਾਂ 'ਚ ਅੱਜ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਕਾਨੇਰ ਦੇ ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹੈੱਡ ਕੁਆਰਟਰ ਨਹੀਂ ਛੱਡਣ ਦਾ ਆਦੇਸ਼ ਦਿੱਤਾ ਗਿਆ ਹੈ। ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 9 ਥਾਵਾਂ 'ਤੇ ਹਵਾਈ ਹਮਲੇ ਕੀਤੇ ਹਨ। ਪਾਕਿਸਤਾਨ ਦੇ ਬਹਾਵਲਪੁਰ 'ਚ ਹਮਲਾ ਕੀਤਾ ਗਿਆ, ਜਿੱਥੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣੇ ਹਨ। ਬਹਾਵਲਪੁਰ ਰਾਜਸਥਾਨ-ਪਾਕਿਸਤਾਨ ਸਰਹੱਦ ਤੋਂ ਕਰੀਬ 100 ਕਿਲੋਮੀਟਰ ਦੂਰ ਹੈ।
ਇਹ ਵੀ ਪੜ੍ਹੋ : 'ਆਪਰੇਸ਼ਨ ਸਿੰਦੂਰ' ਤੋਂ ਬੌਖਲਾਏ ਪਾਕਿਸਤਾਨ ਨੇ LoC ਦੇ ਕੋਲ ਕੀਤੀ ਗੋਲੀਬਾਰੀ, 7 ਦੀ ਮੌਤ
ਇਸ ਵਿਚ ਏਅਰ ਇੰਡੀਆ ਨੇ ਆਪਣੇ ਟਵੀਟ 'ਚ ਕਿਹਾ,''ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਏਅਰ ਇੰਡੀਆ ਨੇ ਅਧਿਕਾਰੀਆਂ ਤੋਂ ਅੱਗੇ ਦੀ ਜਾਣਕਾਰੀ ਮਿਲਣ ਤੱਕ 7 ਮਈ ਨੂੰ ਦੁਪਹਿਰ 12 ਵਜੇ ਤੱਕ ਜੰਮੂ, ਸ਼੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਅੰਮ੍ਰਿਤਸਰ ਜਾਣ ਵਾਲੀਆਂ 2 ਅੰਤਰਰਾਸ਼ਟਰੀ ਉਡਾਣਾਂ ਨੂੰ ਦਿੱਤੀ ਭੇਜਿਆ ਜਾ ਰਿਹਾ ਹੈ। ਇਸ ਅਸਹੂਲਤ ਲਈ ਸਾਨੂੰ ਖੇਦ ਹੈ।'' ਰਾਤ ਕਰੀਬ 2 ਵਜੇ ਜੈਸਲਮੇਰ-ਬਾੜਮੇਰ ਦੇ ਕਈ ਇਲਾਕਿਆਂ 'ਚ ਲੜਾਕੂ ਜਹਾਜ਼ਾਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਚਸ਼ਮਦੀਦਾਂ ਨੇ ਦੱਸਿਆ ਪਹਿਲਾਂ ਤਾਂ ਲੱਗਾ ਕਿ ਭਾਰਤ ਕੋਈ ਅਭਿਆਸ ਕਰ ਰਿਹਾ ਹੈ ਪਰ ਬਾਅਦ 'ਚ ਪਤਾ ਲੱਗਾ ਨੇ ਭਾਰਤ ਨੇ ਹਵਾਈ ਹਮਲਾ ਕੀਤਾ ਹੈ। ਇਸ ਵਿਚ ਅਧਿਕਾਰੀਆਂ ਨੇ ਪਾਕਿਸਤਾਨ ਨਾਲ ਲੱਗਦੇ ਸੂਬਿਆਂ 'ਚ ਜਾਣ ਵਾਲੀਆਂ ਚਾਰ ਉਡਾਣਾਂ ਨੂੰ ਜੈਪੁਰ ਏਅਰਪੋਰਟ 'ਤੇ ਰੱਦ ਕਰ ਦਿੱਤਾ ਹੈ। ਸਰਹੱਦੀ ਜ਼ਿਲ੍ਹੇ ਬੀਕਾਨੇਰ 'ਚ ਬੁੱਧਵਾਰ ਨੂੰ ਸਰਕਾਰੀ ਅਤੇ ਨਿੱਜੀ ਸਕੂਲ ਵੀ ਬੰਦ ਰੱਖੇ ਗਏ ਹਨ। ਸਕੂਲ 'ਚ ਇੰਨੀਂ ਦਿਨੀਂ ਅੰਤਿਮ ਪ੍ਰੀਖਿਆਵਾਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਿਤ ਸ਼ਾਹ ਦੀ 'ਆਪ੍ਰੇਸ਼ਨ ਸਿੰਦੂਰ' 'ਤੇ ਪਹਿਲੀ ਪ੍ਰਤੀਕਿਰਿਆ, ਕਿਹਾ- ਸਾਨੂੰ ਆਪਣੀਆਂ ਸੈਨਾਵਾਂ 'ਤੇ ਮਾਣ ਹੈ
NEXT STORY