ਨੈਸ਼ਨਲ ਡੈਸਕ : ਠੰਡ ਦਾ ਮੌਸਮ ਸ਼ੁਰੂ ਹੁੰਦੇ ਸਾਰ ਸਰਦੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਹਰ ਕੋਈ ਕਰਦਾ ਹੈ, ਖ਼ਾਸ ਕਰਕੇ ਉਸ ਸਮੇਂ, ਜਦੋਂ ਛੁੱਟੀਆਂ ਦੀ ਸੂਚੀ ਲੰਬੀਆਂ ਹੋਵੇ। ਇਸ ਵਾਰ ਉੱਤਰਾਖੰਡ ਵਿੱਚ ਸਕੂਲੀ ਬੱਚਿਆਂ ਲਈ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਪਹਾੜਾਂ ਦੀ ਠੰਢ ਅਤੇ ਪੈ ਰਹੀ ਬਰਫ਼ਬਾਰੀ ਦੌਰਾਨ ਬੱਚਿਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਇਹ ਕਦਮ ਚੁੱਕਿਆ ਹੈ। ਉੱਤਰਾਖੰਡ ਵਿੱਚ ਸਕੂਲ 25 ਦਸੰਬਰ ਤੋਂ ਬੰਦ ਹੋ ਜਾਣਗੇ, ਜੋ 1 ਫਰਵਰੀ ਨੂੰ ਮੁੜ ਖੁੱਲ੍ਹਣਗੇ। ਇਸ ਦਾ ਮਤਲਬ ਹੈ ਕਿ ਬੱਚਿਆਂ ਨੂੰ ਪੂਰੇ ਮਹੀਨੇ ਤੋਂ ਵੱਧ ਸਮੇਂ ਤੱਕ ਘਰ ਵਿੱਚ ਰਹਿਣ ਅਤੇ ਠੰਡ ਤੋਂ ਬਚਣ ਦਾ ਮੌਕਾ ਮਿਲੇਗਾ।
ਇਹ ਵੀ ਪੜ੍ਹੋ - ਬੁਰੀ ਖ਼ਬਰ! 1 ਜਨਵਰੀ ਤੋਂ ਇਨ੍ਹਾਂ Smartphones 'ਤੇ ਨਹੀਂ ਚਲੇਗਾ WhatsApp
1 ਜਨਵਰੀ ਤੋਂ 15 ਜਨਵਰੀ ਤੱਕ ਛੁੱਟੀ ਦਾ ਐਲਾਨ
ਉੱਤਰਾਖੰਡ ਦੀ ਭੂਗੋਲਿਕ ਸਥਿਤੀ ਅਤੇ ਪਹਾੜੀ ਖੇਤਰਾਂ ਦੀ ਕਠੋਰ ਸਰਦੀ ਕਾਰਨ ਉਕਤ ਸਥਾਨ 'ਤੇ ਸਰਦੀਆਂ ਵਿੱਚ ਭਾਰੀ ਬਰਫ਼ਬਾਰੀ ਹੁੰਦੀ ਹੈ। ਇਹ ਫ਼ੈਸਲਾ ਬੱਚਿਆਂ ਨੂੰ ਠੰਡ ਤੋਂ ਰਾਹਤ ਦੇਣ ਅਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਜਦੋਂ ਕਿ ਪਹਾੜੀ ਖੇਤਰਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਲੰਬੀਆਂ ਹੁੰਦੀਆਂ ਹਨ, ਗਰਮੀਆਂ ਦੀਆਂ ਛੁੱਟੀਆਂ ਮੈਦਾਨੀ ਖੇਤਰਾਂ ਵਿੱਚ ਲੰਮੀ ਰਹਿੰਦੀਆਂ ਹਨ। ਇਸ ਵਾਰ ਮੈਦਾਨੀ ਇਲਾਕਿਆਂ ਵਿੱਚ 1 ਜਨਵਰੀ ਤੋਂ 15 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਕੇਂਦਰ ਨੇ ਬਦਲਿਆ ਸਿੱਖਿਆ ਦਾ ਨਿਯਮ, ਹੁਣ 5ਵੀਂ ਤੇ 8ਵੀਂ ਦੇ ਵਿਦਿਆਰਥੀ ਹੋਣਗੇ ਫੇਲ੍ਹ
ਦਿੱਲੀ ਤੇ ਰਾਜਸਥਾਨ 'ਚ ਛੁੱਟੀਆਂ ਦਾ ਐਲਾਨ
ਠੰਡ ਦੇ ਮੌਸਮ ਦੌਰਾਨ ਜੇਕਰ ਗੱਲ ਰਾਜਧਾਨੀ ਦਿੱਲੀ ਦੀ ਕੀਤੀ ਜਾਵੇ ਤਾਂ ਇਥੋਂ ਦੀ ਸਰਕਾਰ ਨੇ 1 ਜਨਵਰੀ ਤੋਂ 15 ਜਨਵਰੀ 2025 ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ 25 ਦਸੰਬਰ ਨੂੰ ਕ੍ਰਿਸਮਸ ਦੇ ਮੱਦੇਨਜ਼ਰ ਰਾਜਧਾਨੀ ਦੇ ਸਾਰੇ ਸਕੂਲ ਵੀ ਬੰਦ ਰਹਿਣਗੇ। ਰਾਜਸਥਾਨ ਵਿਚ ਵੀ 25 ਦਸੰਬਰ 2024 ਤੋਂ 5 ਜਨਵਰੀ 2025 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ - 12 ਸੂਬਿਆਂ 'ਚ ਤੂਫਾਨ-ਮੀਂਹ ਦੇ ਨਾਲ-ਨਾਲ ਪੈਣਗੇ ਗੜੇ, ਪਹਾੜਾਂ 'ਚ ਬਰਫ਼ਬਾਰੀ ਦਾ ਅਲਰਟ ਜਾਰੀ
ਪੰਜਾਬ ਤੇ ਉੱਤਰ ਪ੍ਰਦੇਸ਼ ਵਿੱਚ ਸਰਦੀਆਂ ਦੀਆਂ ਛੁੱਟੀਆਂ
ਉੱਤਰ ਪ੍ਰਦੇਸ਼ ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ, 2024 ਤੋਂ 5 ਜਨਵਰੀ, 2025 ਤੱਕ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਉੱਤਰ ਪ੍ਰਦੇਸ਼ ਤੋਂ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਪਰ ਸੰਭਾਵਨਾ ਹੈ ਕਿ ਰਾਜਸਥਾਨ ਦੀ ਤਰ੍ਹਾਂ ਇੱਥੇ ਵੀ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ 5 ਜਨਵਰੀ ਤੱਕ ਚੱਲਣਗੀਆਂ। ਪੰਜਾਬ ਵਿਚ ਸਰਕਾਰੀ ਤੌਰ 'ਤੇ 24 ਦਸੰਬਰ ਤੋਂ 31 ਦਸੰਬਰ, 2024 ਤੱਕ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਛੁੱਟੀਆਂ ਨੂੰ ਲੈ ਕੇ ਜਗਬਾਣੀ ਕਿਸੇ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕਰਦਾ।
ਇਹ ਵੀ ਪੜ੍ਹੋ - ਖ਼ਾਸ ਖ਼ਬਰ: ਹੁਣ ਘਰ ਬੈਠੇ ਆਨਲਾਈਨ ਖਰੀਦ ਸਕਦੇ ਹੋ ਸਸਤੀਆਂ ਦਾਲਾਂ, ਜਾਣੋ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੜਨਵੀਸ ਨੂੰ ਮਿਲੇ ਭੁਜਬਲ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ
NEXT STORY