ਇੰਦੌਰ/ਕਲਬੁਰਗੀ (ਮੱਧ ਪ੍ਰਦੇਸ਼) - ਇੰਦੌਰ ਦੇ 2 ਨਿੱਜੀ ਸਕੂਲਾਂ ਨੂੰ ਮੰਗਲਵਾਰ ਨੂੰ ਈ-ਮੇਲ ਭੇਜ ਕੇ ਧਮਾਕਾਖੇਜ਼ ਸਮੱਗਰੀ ‘ਆਰ. ਡੀ. ਐਕਸ.’ ਅਤੇ ‘ਮਨੁੱਖੀ ਬੰਬ’ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਨਾਲ ਸਕੂਲ ਵਿਚ ਸਨਸਨੀ ਫੈਲ ਗਈ। ਹਾਲਾਂਕਿ ਧਮਕੀ ਦੀ ਜਾਂਚ ਕਰਨ ਤੋਂ ਬਾਅਦ ਇਹ ਫਰਜ਼ੀ ਨਿਕਲੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਧਮਕੀ ਨੂੰ ਫਰਜ਼ੀ ਨਿਕਲਣ ਤੋਂ ਬਾਅਦ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਵੋਟਰ ਕਾਰਡ ਗੁੰਮ ਗਿਆ?... ਚਿੰਤਾ ਨਾ ਕਰੋ, ਇਨ੍ਹਾਂ 12 ਦਸਤਾਵੇਜ਼ਾਂ 'ਚੋਂ ਕੋਈ ਇੱਕ ਹੈ ਤਾਂ ਪਾ ਸਕਦੇ ਹੋ ਵੋਟ
ਇਸ ਮਾਮਲੇ ਦੇ ਸਬੰਧ ਵਿਚ ਪੁਲਸ ਦੇ ਡਿਪਟੀ ਕਮਿਸ਼ਨਰ (ਡੀ. ਸੀ. ਪੀ.) ਵਿਨੋਦ ਕੁਮਾਰ ਮੀਣਾ ਨੇ ਦੱਸਿਆ ਕਿ ਖੰਡਵਾ ਰੋਡ ’ਤੇ ਸਥਿਤ ਨਿਊ ਦਿਗੰਬਰ ਪਬਲਿਕ ਸਕੂਲ ਅਤੇ ਰਾਊ ਖੇਤਰ ਦੇ ਇੰਦੌਰ ਪਬਲਿਕ ਸਕੂਲ ਨੂੰ ਮੰਗਲਵਾਰ ਸਵੇਰੇ ਧਮਕੀ ਭਰੀ ਈ-ਮੇਲ ਮਿਲੀ ਸੀ। ਪੁਲਸ ਨੇ ਦੋਵਾਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਅਤੇ ਉੱਥੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਭੇਜ ਕੇ ਇਸ ਮਾਮਲੇ ਦੀ ਜਾਂਚ ਕੀਤੀ। ਇਸ ਦੌਰਾਨ ਪੁਲਸ ਦੇ ਹੱਥ ਕੋਈ ਧਮਾਕਾਖੇਜ਼ ਸਮੱਗਰੀ ਬਰਾਮਦ ਨਹੀਂ ਹੋਈ। ਓਧਰ, ਕਰਨਾਟਕ ਦੇ ਕਲਬੁਰਗੀ ਸ਼ਹਿਰ ’ਚ ਇਕ ਨਿੱਜੀ ਸਕੂਲ ਨੂੰ ਮੰਗਲਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਸਕੂਲ ’ਚੋਂ ਬਾਹਰ ਕੱਢ ਲਿਆ ਗਿਆ। ਪੁਲਸ ਨੇ ਦੱਸਿਆ ਕਿ ਸਕੂਲ ਕੰਪਲੈਕਸ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਪਰ ਉੱਥੇ ਵੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ, ਫਰਵਰੀ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੇਲੇ 'ਚ ਖੀਰ ਖਾਣ ਤੋਂ ਬਾਅਦ 250 ਤੋਂ ਵੱਧ ਲੋਕ ਬੀਮਾਰ, 50 ਹਸਪਤਾਲ 'ਚ ਦਾਖਲ
NEXT STORY