ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੁਧਾਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਮਾਰਚ ਤੋਂ ਮੋਬਾਈਲ ਫੋਨਾਂ ਦੀ ਵਰਤੋਂ 'ਤੇ ਪੂਰਨ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਲਦੀ ਹੀ ਵਿਸਤ੍ਰਿਤ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (SOP) ਜਾਰੀ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਰੋਹਿਤ ਠਾਕੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਦਮ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਬਿਹਤਰ ਧਿਆਨ ਕੇਂਦਰਿਤ ਕਰਨ ਅਤੇ ਸਕੂਲਾਂ ਵਿੱਚ ਅਨੁਸ਼ਾਸਨ ਬਣਾਈ ਰੱਖਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਲਾਸ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਪੂਰੀ ਤਰ੍ਹਾਂ ਵਰਜਿਤ ਰਹੇਗੀ। ਹਾਲਾਂਕਿ, ਅਧਿਆਪਕਾਂ ਨੂੰ ਕੈਂਪਸ ਵਿੱਚ ਲੋੜ ਅਨੁਸਾਰ ਦੋ ਮੋਬਾਈਲ ਫੋਨ ਨਾਲ ਰੱਖਣ ਦੀ ਇਜਾਜ਼ਤ ਹੋਵੇਗੀ, ਪਰ ਉਹ ਕਲਾਸਾਂ ਦੇ ਅੰਦਰ ਇਨ੍ਹਾਂ ਦੀ ਵਰਤੋਂ ਨਹੀਂ ਕਰ ਸਕਣਗੇ।
ਸੇਬ ਬਾਗਬਾਨਾਂ ਲਈ ਜਤਾਈ ਚਿੰਤਾ
ਸਿੱਖਿਆ ਸੁਧਾਰਾਂ 'ਤੇ ਚਰਚਾ ਕਰਦਿਆਂ ਸਿੱਖਿਆ ਮੰਤਰੀ ਨੇ ਭਾਰਤ-ਅਮਰੀਕਾ ਵਪਾਰ ਸੌਦੇ (Trade Deal) ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦਾ ਸਿੱਧਾ ਅਸਰ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਸੇਬ ਬਾਗਬਾਨਾਂ 'ਤੇ ਪੈ ਸਕਦਾ ਹੈ।
ਠਾਕੁਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬਾਗਬਾਨਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਸੇਬ ਉਤਪਾਦਨ ਨਾਲ ਜੁੜੀ ਹੋਈ ਹੈ। ਜੇਕਰ ਵਿਦੇਸ਼ਾਂ ਤੋਂ ਘੱਟ ਦਰਾਮਦ ਡਿਊਟੀ (Import Duty) 'ਤੇ ਸੇਬ ਭਾਰਤ ਆਉਂਦਾ ਹੈ ਤਾਂ ਇਸ ਨਾਲ ਸਥਾਨਕ ਬਾਗਬਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੂ-ਵਿਨ ਪੋਰਟਲ 'ਤੇ 11 ਕਰੋੜ ਤੋਂ ਵੱਧ ਬੱਚਿਆਂ ਦੀ ਰਜਿਸਟ੍ਰੇਸ਼ਨ, ਕੇਂਦਰੀ ਮੰਤਰੀ ਜੇਪੀ ਨੱਢਾ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
NEXT STORY