ਹਿਸਾਰ- ਹਵਾ ਦੇ ਖ਼ਤਰਨਾਕ ਪੱਧਰ ਤੱਕ ਪ੍ਰਦੂਸ਼ਿਤ ਹੋਣ ਦੇ ਚੱਲਦੇ ਦਿੱਲੀ-NCR ਵਾਂਗ ਹਰਿਆਣਾ ਵਿਚ ਵੀ ਜਮਾਤ ਪਹਿਲੀ ਤੋਂ 12ਵੀਂ ਤੱਕ ਦੇ ਸਕੂਲ ਬੰਦ ਕਰ ਦਿੱਤੇ ਗਏ ਸਨ। ਅੱਜ ਤੋਂ ਇੱਥੇ ਵੀ ਸਕੂਲਾਂ ਵਿਚ ਪੜ੍ਹਾਈ ਸ਼ੁਰੂ ਹੋ ਜਾਵੇਗੀ। ਇਸ ਦਾ ਆਦੇਸ਼ ਹਰਿਆਣਾ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਕੂਲਾਂ ਵਿਚ ਛੁੱਟੀਆਂ ਦੇਣ ਦੇ ਅਧਿਕਾਰ ਵੀ ਵਾਪਸ ਲੈ ਲਏ ਗਏ ਹਨ। ਜੇਕਰ ਭਵਿੱਖ ਵਿਚ ਅਜਿਹੀ ਕੋਈ ਸਥਿਤੀ ਪੈਦਾ ਹੁੰਦੀ ਹੈ ਤਾਂ ਵਿਭਾਗ ਵੱਲੋਂ ਫੈਸਲਾ ਲਿਆ ਜਾਵੇਗਾ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਖਰਾਬ ਹਵਾ ਦੀ ਗੁਣਵੱਤਾ ਕਾਰਨ ਬੰਦ ਕੀਤੇ ਗਏ ਸਕੂਲ 27 ਨਵੰਬਰ ਤੋਂ ਖੁੱਲ੍ਹਣਗੇ। ਇਹ ਫੈਸਲਾ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਲਿਆ ਗਿਆ ਹੈ।
ਸੁਪਰੀਮ ਕੋਰਟ ਦੇ ਸਾਬਕਾ ਜੱਜ ਦਾ ਦਿਹਾਂਤ
NEXT STORY