ਸ਼ਿਮਲਾ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਰਾਜ ਦੇ ਸਾਰੇ ਸਕੂਲਾਂ ਵਿੱਚ 17 ਅਗਸਤ ਨੂੰ ਛੁੱਟੀ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ।
ਸਕੂਲ ਸਿੱਖਿਆ ਨਿਰਦੇਸ਼ਾਲੇ ਵੱਲੋਂ 29 ਜੁਲਾਈ ਨੂੰ ਜਾਰੀ ਕੀਤੀ ਗਈ ਅਧਿਸੂਚਨਾ (ਨੋਟੀਫਿਕੇਸ਼ਨ) ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਸਾਰੇ ਸਰਕਾਰੀ ਸਕੂਲ 15 ਅਗਸਤ ਨੂੰ ਖੁੱਲ੍ਹੇ ਰੱਖਣ ਦੇ ਹੁਕਮ ਦਿੱਤੇ ਗਏ ਸਨ, ਤਾਂ ਜੋ ਸਕੂਲਾਂ ਵਿੱਚ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਜਾ ਸਕੇ। ਇਸ ਦੌਰਾਨ ਸਕੂਲਾਂ ਵਿੱਚ ਝੰਡਾ ਲਹਿਰਾਉਣ ਦੀ ਰਸਮ, ਸੱਭਿਆਚਾਰਕ ਪ੍ਰੋਗਰਾਮ ਅਤੇ ਦੇਸ਼ ਭਗਤੀ ਨਾਲ ਸਬੰਧਤ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਸੁੱਖੂ ਨੇ ਇਹ ਐਲਾਨ ਬਿਲਾਸਪੁਰ ਜ਼ਿਲ੍ਹੇ ਦੇ ਘੁਮਾਰਵੀਂ ਵਿਧਾਨ ਸਭਾ ਹਲਕੇ ਦੇ ਦਧੋਲ ਵਿਖੇ ਇੱਕ ਸਮਾਰੋਹ ਦੌਰਾਨ ਕੀਤਾ। ਇਸ ਸਮਾਰੋਹ ਵਿੱਚ ਉਨ੍ਹਾਂ ਨੇ 475 ਕਰੋੜ ਰੁਪਏ ਦੀ ਲਾਗਤ ਵਾਲੇ 31 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ।
ਰੈਸਟੋਰੈਂਟ 'ਚ ਪਰੋਸਿਆ ਗਿਆ ਨਕਲੀ ਪਨੀਰ, ਦੋਸਤ ਨਾਲ ਡਿਨਰ 'ਤੇ ਗਏ FDA ਕਮਿਸ਼ਨਰ ਨੇ ਇੰਝ ਫੜੀ ਗੜਬੜੀ
NEXT STORY