ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਬੇਹੱਦ ਠੰਡ ਪੈ ਰਹੀ ਹੈ। ਸਵੇਰੇ-ਸ਼ਾਮ ਠੰਡੀਆਂ ਹਵਾਵਾਂ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਸੀਤ ਲਹਿਰ ਅਤੇ ਧੁੰਦ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਫੈਸਲਾ ਕੀਤਾ ਗਿਆ ਹੈ। ਲਖਨਊ, ਉੱਤਰ ਪ੍ਰਦੇਸ਼ ਵਿੱਚ ਅੱਠਵੀਂ ਜਮਾਤ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ। ਲਖਨਊ ਦੇ ਡੀ.ਐਮ. ਸੂਰਿਆ ਪਾਲ ਗੰਗਵਾਰ ਨੇ ਠੰਢ ਦੇ ਮੱਦੇਨਜ਼ਰ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਵਿਦਿਆਰਥੀਆਂ ਨੂੰ ਵਰਦੀ ਪਾਉਣ ਦੀ ਮਜਬੂਰੀ ਖਤਮ
ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਇਨ੍ਹਾਂ ਜਮਾਤਾਂ ਲਈ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ। ਇਸ ਤੋਂ ਇਲਾਵਾ ਠੰਢ ਕਾਰਨ ਵਿਦਿਆਰਥੀਆਂ ਦੀ ਵਰਦੀ ਪਾਉਣ ਦੀ ਮਜਬੂਰੀ ਵੀ ਖ਼ਤਮ ਕਰ ਦਿੱਤੀ ਗਈ ਹੈ। ਸਾਰੇ ਵਿਦਿਆਰਥੀਆਂ ਨੂੰ ਗਰਮ ਕੱਪੜੇ ਪਾ ਕੇ ਹੀ ਸਕੂਲ ਆਉਣ ਦੀ ਹਦਾਇਤ ਕੀਤੀ ਗਈ ਹੈ।
ਯੂਪੀ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 14 ਜਨਵਰੀ ਤੱਕ ਸਕੂਲ ਬੰਦ
ਕੜਾਕੇ ਦੀ ਠੰਢ ਕਾਰਨ ਲਖੀਮਪੁਰ ਖੇੜੀ ਅਤੇ ਫਰੂਖਾਬਾਦ ਸਮੇਤ ਉੱਤਰ ਪ੍ਰਦੇਸ਼ ਦੇ ਹੋਰ ਜ਼ਿਲ੍ਹਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਲਖੀਮਪੁਰ ਖੇੜੀ ਵਿੱਚ ਸਾਰੀਆਂ ਜਮਾਤਾਂ 14 ਜਨਵਰੀ ਤੱਕ ਮੁਅੱਤਲ ਰਹਿਣਗੀਆਂ। ਅੰਬੇਡਕਰ ਨਗਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਠੰਢ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੇਸਿਕ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ, ਜਿਸ ਤਹਿਤ ਸੂਬੇ ਦੇ ਬੇਸਿਕ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।
ਮਹਿਲਾ ਰਾਖਵਾਂਕਰਨ ਖਿਲਾਫ ਪਟੀਸ਼ਨਾਂ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ
NEXT STORY