ਨੈਸ਼ਨਲ ਡੈਸਕ - ਦਿੱਲੀ-ਐਨਸੀਆਰ ਵਿੱਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਸੀਤ ਲਹਿਰ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੋਇਡਾ ਵਿੱਚ 5ਵੀਂ ਜਮਾਤ ਤੱਕ ਦੇ ਸਕੂਲ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਸਨ। ਹੁਣ 8ਵੀਂ ਜਮਾਤ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮਨੀਸ਼ ਕੁਮਾਰ ਵਰਮਾ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਮੁੱਢਲੀ ਸਿੱਖਿਆ ਅਫ਼ਸਰ ਨੇ ਵੀ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਲਈ ਲਾਗੂ ਹੋਣਗੇ। ਨਵੇਂ ਸਾਲ ਵਿੱਚ ਸ਼ੁਰੂ ਹੋ ਰਹੀ ਸੀਤ ਲਹਿਰ ਅਤੇ ਵਧਦੀ ਠੰਢ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਨੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਦੀਆਂ ਹਦਾਇਤਾਂ ਮਿਲਦਿਆਂ ਹੀ ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰ ਨੇ ਤੁਰੰਤ ਹੁਕਮ ਜਾਰੀ ਕਰ ਦਿੱਤੇ।
ਹੁਕਮਾਂ ਦੀ ਪਾਲਣਾ ਨਾ ਹੋਣ 'ਤੇ ਕੀਤੀ ਜਾਵੇਗੀ ਕਾਰਵਾਈ
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਕਿ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ, ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰ ਵੱਲੋਂ ਕਾਰਵਾਈ ਕੀਤੀ ਜਾਵੇਗੀ। ਸਾਰੇ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਸ਼ੁਰੂ ਹੋਣਗੀਆਂ। ਹਾਲਾਂਕਿ ਇਹ ਕਦੋਂ ਸ਼ੁਰੂ ਹੋਵੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਬੋਰਡ ਦੇ ਸਾਰੇ ਸਕੂਲਾਂ ਨੂੰ ਦਿੱਤੇ ਹੁਕਮ
ਜਾਰੀ ਹੁਕਮਾਂ ਵਿੱਚ ਖਾਸ ਗੱਲ ਇਹ ਹੈ ਕਿ ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਦਾ ਇਹ ਹੁਕਮ ਯੂ.ਪੀ. ਬੋਰਡ ਦੇ ਨਾਲ-ਨਾਲ ਸੀ.ਬੀ.ਐਸ.ਈ. ਅਤੇ ਹੋਰ ਸਾਰੇ ਬੋਰਡਾਂ ਦੇ ਸਕੂਲਾਂ 'ਤੇ ਲਾਗੂ ਹੋਵੇਗਾ। ਸਾਰੇ ਬੋਰਡਾਂ ਦੇ 8ਵੀਂ ਤੱਕ ਦੇ ਸਕੂਲ ਬੰਦ ਰਹਿਣਗੇ। ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਠੰਢ ਅਤੇ ਧੁੰਦ ਕਾਰਨ ਬੱਚਿਆਂ ਦਾ ਸਵੇਰੇ ਸਕੂਲ ਆਉਣਾ ਬਹੁਤ ਮੁਸ਼ਕਿਲ ਹੈ। ਬੱਚੇ ਠੰਢ ਦਾ ਸ਼ਿਕਾਰ ਹੋ ਸਕਦੇ ਹਨ।
2 ਦਿਨ ਪਹਿਲਾਂ ਪ੍ਰਾਇਮਰੀ ਸਕੂਲਾਂ ਵਿੱਚ 15 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਜੇਕਰ ਕਿਸੇ ਨੇ ਹੁਕਮਾਂ ਦੇ ਉਲਟ ਸਕੂਲ ਖੋਲ੍ਹਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੋ ਦਿਨ ਪਹਿਲਾਂ ਹੀ ਉੱਤਰ ਪ੍ਰਦੇਸ਼ ਵਿੱਚ ਪੰਜਵੀਂ ਜਮਾਤ ਤੱਕ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ। ਇਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਦੋਵੇਂ ਸ਼ਾਮਲ ਹਨ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲ 31 ਦਸੰਬਰ ਤੋਂ 14 ਜਨਵਰੀ ਤੱਕ ਬੰਦ ਰਹਿਣਗੇ।
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਰੇਲਵੇ ਦੇ ਪੰਜ ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ
NEXT STORY