ਦੇਹਰਾਦੂਨ — ਮੌਸਮ ਵਿਭਾਗ ਵੱਲੋਂ ਨੈਨੀਤਾਲ ਜ਼ਿਲ੍ਹੇ 'ਚ 5 ਜੁਲਾਈ ਨੂੰ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕਰਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ। ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨੈਨੀਤਾਲ ਜ਼ਿਲ੍ਹੇ 'ਚ ਕੁਝ ਥਾਵਾਂ 'ਤੇ ਗਰਜ ਅਤੇ ਬਿਜਲੀ ਦੇ ਨਾਲ-ਨਾਲ ਭਾਰੀ ਤੋਂ ਬੇਹੱਦ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਨੈਨੀਤਾਲ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਸ ਸਬੰਧ ਵਿੱਚ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ।
ਇਹ ਵੀ ਪੜ੍ਹੋ- ਭਾਰਤ ਦੇ ਅਤਿ ਲੋੜੀਂਦੇ ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦਾ ਲਾਹੌਰ ਦੇ ਹਸਪਤਾਲ ‘ਚ ਦਿਹਾਂਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਖਿਲਾਫ ਧਾਰਾ 299/302 ਤਹਿਤ ਮਾਮਲਾ ਦਰਜ ਹੋਵੇ : ਗੋਇਲ
NEXT STORY