ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 1 ਅਗਸਤ ਨੂੰ ਧਰਮਾਰੀ 'ਚ ਇੱਕ ਭਿਆਨਕ ਲੈਂਡਸਲਾਈਡ ਕਾਰਨ 6 ਲੋਕ ਜ਼ਖਮੀ ਹੋ ਗਏ ਸਨ, ਜਦਕਿ 2011 ਬੈਚ ਦੇ ਜੇ.ਕੇ.ਏ.ਐੱਸ. ਅਧਿਕਾਰੀ ਅਤੇ ਐੱਸ.ਡੀ.ਐੱਮ. ਰਾਮਨਗਰ, ਰਾਜਿੰਦਰ ਸਿੰਘ ਅਤੇ ਉਨ੍ਹਾਂ ਦੇ ਛੋਟੇ ਪੁੱਤਰ ਦੀ ਮੌਤ ਹੋ ਗਈ ਹੈ। ਇਸ ਹਾਦਸੇ 'ਤੇ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਦੇ ਦਫ਼ਤਰ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਜ਼ਿਲ੍ਹਾ ਹਸਪਤਾਲ ਰਿਆਸੀ ਦੇ ਮੈਡੀਕਲ ਸੁਪਰਡੈਂਟ ਡਾ. ਗੋਪਾਲ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਵੇਂ ਹੀ ਸਾਨੂੰ ਹਾਦਸੇ ਦੀ ਜਾਣਕਾਰੀ ਮਿਲੀ, ਅਸੀਂ ਮੌਕੇ 'ਤੇ ਦੋ ਐਂਬੂਲੈਂਸਾਂ ਭੇਜੀਆਂ, ਜਿੱਥੋਂ ਛੇ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਦਕਿ ਇਸ ਹਾਦਸੇ 'ਚ ਇੱਕ ਨੌਜਵਾਨ ਅਧਿਕਾਰੀ ਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਮੈਡੀਕਲ ਟੀਮਾਂ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ- IND vs ENG ; 5ਵੇਂ ਟੈਸਟ 'ਚ ਇੰਗਲੈਂਡ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ ਪੂਰੇ ਮੈਚ 'ਚੋਂ ਹੋਇਆ ਬਾਹਰ
ਐੱਸ.ਐੱਸ.ਪੀ. ਰਿਆਸੀ ਪਰਮਵੀਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਐੱਸ.ਡੀ.ਐੱਮ. ਰਾਜਿੰਦਰ ਸਿੰਘ ਆਪਣੇ ਜੱਦੀ ਪਿੰਡ ਪੱਟੀਆਂ, ਧਰਮਾਰੀ ਤੋਂ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਇੱਕ ਗੱਡੀ 'ਚ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਸਲੂਖ ਇਖਤਰ ਨਾਲਾ ਇਲਾਕੇ 'ਚ ਪਹੁੰਚੇ ਤਾਂ ਅਚਾਨਕ ਜ਼ਮੀਨ ਖਿਸਕ ਗਈ, ਜਿਸ ਕਾਰਨ ਮਲਬੇ ਦਾ ਇੱਕ ਵੱਡਾ ਢੇਰ ਉਨ੍ਹਾਂ ਦੀ ਗੱਡੀ 'ਤੇ ਆ ਡਿੱਗਾ।
ਇਸ ਹਾਦਸੇ ਕਾਰਨ ਰਾਜਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਅਤੇ ਦੋ ਚਚੇਰੇ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਲਾਕਾ ਨਿਵਾਸੀਆਂ ਅਤੇ ਪੁਲਸ ਦੀ ਮਦਦ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਭੇਜਿਆ ਗਿਆ। ਸ਼ੁਰੂਆਤੀ ਇਲਾਜ ਤੋਂ ਬਾਅਦ, ਗੰਭੀਰ ਜ਼ਖਮੀਆਂ ਨੂੰ ਰਿਆਸੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਇਸ ਦੁਖ਼ਦਾਈ ਹਾਦਸੇ ਮਗਰੋਂ ਪ੍ਰਸ਼ਾਸਨ ਨੇ ਕਿਹਾ ਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੈਂਡਸਲਾਈਡ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਤੇ ਇਸ ਕਾਰਨ ਲੋਕਾਂ ਨੂੰ ਪਹਾੜੀ ਖੇਤਰਾਂ ਵਿੱਚੋਂ ਯਾਤਰਾ ਕਰਦੇ ਸਮੇਂ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਦੀ ਇੱਕ ਘਟਨਾ 30 ਜੁਲਾਈ ਨੂੰ ਵਾਪਰੀ ਸੀ, ਜਿੱਥੇ ਲੱਦਾਖ ਵਿੱਚ ਇੱਕ ਫੌਜੀ ਕਾਫਲੇ ਦੇ ਵਾਹਨ 'ਤੇ ਇੱਕ ਪੱਥਰ ਡਿੱਗਣ ਕਾਰਨ ਦੋ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਵਾਹਨ ਚਾਲਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਮਹਿੰਗਾ ਹੋਣ ਵਾਲਾ ਹੈ ਪੈਟਰੋਲ-ਡੀਜ਼ਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਾਵਧਾਨ ! ਕਿਤੇ 'ਚਿੱਟਾ ਜ਼ਹਿਰ' ਤਾਂ ਨਹੀਂ ਪੀ ਰਹੇ ਹੋ ਤੁਸੀਂ, ਇਸ ਸ਼ਹਿਰ ਤੋਂ 2200 ਲੀਟਰ ਕੈਮੀਕਲ ਦੁੱਧ ਜ਼ਬਤ
NEXT STORY