ਨੈਸ਼ਨਲ ਡੈਸਕ - ਹਰਿਆਣਾ ਦੇ ਕੈਥਲ ਦੇ ਐਸਡੀਐਮ ਬ੍ਰਹਮ ਪ੍ਰਕਾਸ਼ ਨੂੰ ਰਾਜਪਾਲ ਦੇ ਹੁਕਮਾਂ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਬ੍ਰਹਮ ਪ੍ਰਕਾਸ਼ ਖਿਲਾਫ ਇਹ ਕਾਰਵਾਈ ਚੋਣ ਕਮਿਸ਼ਨ ਦੀ ਵੈੱਬਸਾਈਟ ਹੈਕ ਕਰਨ ਦੇ ਮਾਮਲੇ 'ਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬ੍ਰਹਮ ਪ੍ਰਕਾਸ਼ ਨੇ ਪੰਜ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਸੀ। ਪਰ ਅੱਜ ਰਾਜਪਾਲ ਨੇ ਐਸਡੀਐਮ ਬ੍ਰਹਮ ਪ੍ਰਕਾਸ਼ ਨੂੰ ਮੁਅੱਤਲ ਕਰ ਦਿੱਤਾ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਬੋਕਾਰੋ ਪਲਾਂਟ ’ਚ ਲੱਗੀ ਅੱਗ, 23 ਕਰਮਚਾਰੀ ਹਸਪਤਾਲ ’ਚ ਦਾਖ਼ਲ
ਦਰਅਸਲ, ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੇ ਕੈਥਲ ਵਿੱਚ ਰੈਲੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਪ੍ਰਸ਼ਾਸਨਿਕ ਇਜਾਜ਼ਤ ਮੰਗੀ ਸੀ। 'ਆਪ' ਦੀ ਅਰਜ਼ੀ ਰੱਦ ਕਰ ਦਿੱਤੀ ਗਈ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਦੂਜੇ ਸਰਟੀਫਿਕੇਟ 'ਤੇ ਹੀਰੋਇਨ ਦੀ ਫੋਟੋ ਲਗਾ ਕੇ ਅਰਜ਼ੀ ਰੱਦ ਕਰ ਦਿੱਤੀ ਗਈ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਏਆਰਓ ਬ੍ਰਹਮ ਪ੍ਰਕਾਸ਼ ਨੇ ਪੰਜ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਪਾਲਣਾ ਕਰਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕੋਈ ਵੀ ਰੈਲੀ ਜਾਂ ਮੀਟਿੰਗ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਆਨਲਾਈਨ ਇਜਾਜ਼ਤ ਲੈਣੀ ਪੈਂਦੀ ਹੈ। ਇਸ ਦੇ ਲਈ ਚੋਣ ਕਮਿਸ਼ਨ ਨੇ ਈਕੋਰ ਵੈੱਬਸਾਈਟ ਵੀ ਲਾਂਚ ਕੀਤੀ ਹੈ। ਜਿਸ ਦੀ ਮਦਦ ਨਾਲ ਇਹ ਸਾਰੀ ਕਾਰਵਾਈ ਚੱਲ ਰਹੀ ਹੈ। ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਦਿਨ ਪਹਿਲਾਂ ਮੁਲਾਜ਼ਮਾਂ ਨੂੰ ਸਿਖਲਾਈ ਵੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਝਗੜੇ ਤੋਂ ਬਾਅਦ ਦੋਸਤ ਨੂੰ ਸੱਦਿਆ ਘਰ, ਫਿਰ ਕੁੱਟਮਾਰ ਕਰ ਸਾੜ 'ਤਾ ਜ਼ਿੰਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਪਾ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਛਾਪੇਮਾਰੀ ਕਰ ਤਿੰਨ ਲੜਕੀਆਂ ਬਚਾਈਆਂ
NEXT STORY