ਪਟਨਾ— ਰਾਜਦ ਸੁਪਰੀਮੋ ਲਾਲੂ ਪ੍ਰਸਾਦ ਨੇ ਆਪਣੀ ਸੁਰੱਖਿਆ ਜ਼ੈੱਡ ਪਲੱਸ ਸ਼੍ਰੇਣੀ ਤੋਂ ਘਟਾ ਕੇ ਜ਼ੈੱਡ ਸ਼੍ਰੇਣੀ ਕੀਤੇ ਜਾਣ ਨੂੰ ਕੇਂਦਰ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਜ਼ਿੰਮੇਵਾਰ ਹੋਣਗੇ। ਲਾਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਨਹੀਂ ਹੋ ਸਕੀ। ਉਨ੍ਹਾਂ ਨੂੰ ਬਾਅਦ 'ਚ ਪਤਾ ਚੱਲਿਆ ਕਿ ਉਹ ਰੂਸ ਚਲੇ ਗਏ ਹਨ।
ਆਪਣੀ ਜ਼ੈੱਡ ਪਲੱਸ ਸੁਰੱਖਿਆ ਨੂੰ ਵਾਪਸ ਲਏ ਜਾਣ 'ਤੇ ਲਾਲੂ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਨਹੀਂ ਲੱਗਦਾ ਹੈ ਪਰ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਘਟਨਾ ਵਾਪਰੀ ਦੀ ਹੈ ਤਾਂ ਉਸ ਲਈ ਪ੍ਰਧਾਨ ਮੰਤਰੀ ਤੇ ਬਿਹਾਰ ਦੇ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ।
ਇਵਾਂਕਾ ਦੀ ਮੇਜ਼ਬਾਨੀ ਕਰਨ ਲਈ 2 ਸੂਬਿਆਂ 'ਚ ਲੱਗੀ ਦੌੜ, ਪੜੋ ਕਿਸ ਨੇ ਜਿੱਤੀ
NEXT STORY