ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫੋਰਸਾਂ ਵਲੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.), ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਨੇ ਸ਼ੋਪੀਆਂ ਨੇ ਨਰਵਾਨੀ ਇਮਾਮਸਾਹਿਬ ਪਿੰਡ 'ਚ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਇਸ ਦੌਰਾਨ ਸੁਰੱਖਿਆ ਫੋਰਸ ਦੇ ਜਵਾਨ ਜਦੋਂ ਇਕ ਖੇਤਰ ਵਿਸ਼ੇਸ਼ ਵੱਲ ਵਧ ਰਹੇ ਸਨ, ਉਦੋਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ ਦੇ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਇਸ ਦੌਰਾਨ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਮੁਕਾਬਲਾ ਹਾਲੇ ਜਾਰੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੌਕਸੀ ਦੇ ਤੌਰ 'ਤੇ ਖੇਤਰ 'ਚ ਸਾਰੀਆਂ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਮੁਕਾਬਲੇ ਵਾਲੀ ਜਗ੍ਹਾ ਦੇ ਨੇੜੇ-ਤੇੜੇ ਐਡੀਸ਼ਨਲ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਵਹੀਖਾਤਾ 2019-20 : ਵਿੱਤ ਮੰਤਰੀ ਵਲੋਂ ਜਾਰੀ ਕੀਤਾ ਦੇਸ਼ ਦਾ ਵਹੀ ਖਾਤਾ ਸੰਸਦ 'ਚ ਹੋਇਆ ਪਾਸ
NEXT STORY