ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਅਖਲ ਦੇ ਜੰਗਲੀ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਰਾਤ ਨੂੰ ਦੋਵਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ।
ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਰਾਤ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਸ਼ੁਰੂ ਹੋਣ ਤੋਂ ਬਾਅਦ ਕਾਰਵਾਈ ਰੋਕ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਘੇਰਾਬੰਦੀ ਨੂੰ ਮਜ਼ਬੂਤ ਕਰ ਦਿੱਤਾ ਗਿਆ ਸੀ ਅਤੇ ਇਲਾਕੇ ਵਿੱਚ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਫਿਰ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਵਿੱਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਮੁਕਾਬਲਾ ਅਜੇ ਵੀ ਜਾਰੀ ਹੈ।
ਇਹ ਵੀ ਪੜ੍ਹੋ- 15 ਹਜ਼ਾਰ ਤਨਖ਼ਾਹ ਤੇ ਜਾਇਦਾਦ 30 ਕਰੋੜ ਦੀ ! ਹੋਸ਼ ਉਡਾ ਦੇਵੇਗਾ ਇਕ ਕਲਰਕ ਦਾ ਇਹ 'ਕਾਲਾ ਕਾਂਡ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹਾਂ 'ਚ ਡੁੱਬ ਗਏ 10 ਪਿੰਡ, ਖ਼ਤਰੇ ਦੇ ਨਿਸ਼ਾਨ ਤੋਂ 7 ਮੀਟਰ ਉੱਪਰ ਵਹਿ ਰਹੀ ਨਦੀ
NEXT STORY