ਨੈਸ਼ਨਲ ਡੈਸਕ (ਯੂ.ਐਨ.ਆਈ.)- ਨਕਸਲ ਪ੍ਰਭਾਵਿਤ ਛੱਤੀਸਗੜ੍ਹ ਦੇ ਬੀਜਾਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਹੁਣ ਤੱਕ 30 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਛੱਤੀਸਗੜ੍ਹ ਦੇ ਬਸਤਰ ਦੇ ਪੁਲਸ ਇੰਸਪੈਕਟਰ ਜਨਰਲ ਪੀ. ਸੁੰਦਰਰਾਜ ਨੇ ਕਿਹਾ ਕਿ ਇੱਕ ਸਾਂਝੀ ਟੀਮ ਬੀਜਾਪੁਰ ਅਤੇ ਦਾਂਤੇਵਾੜਾ ਜ਼ਿਲ੍ਹਿਆਂ ਦੇ ਸਰਹੱਦੀ ਖੇਤਰ ਗੰਗਲੂਰ ਥਾਣਾ ਖੇਤਰ ਵਿੱਚ ਨਕਸਲ ਵਿਰੋਧੀ ਕਾਰਵਾਈ 'ਤੇ ਨਿਕਲੀ ਸੀ।
ਇਸ ਦੌਰਾਨ ਹੋਏ ਮੁਕਾਬਲੇ ਵਿੱਚ ਬੀਜਾਪੁਰ ਤੋਂ 26 ਅਤੇ ਕਾਂਕੇਰ ਤੋਂ 4 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਹੁਣ ਤੱਕ ਇਨ੍ਹਾਂ ਦੋਵਾਂ ਮੁਕਾਬਲਿਆਂ ਵਿੱਚ 30 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ ਇਸ ਮੁਕਾਬਲੇ ਵਿੱਚ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਇਸ ਮੁਹਿੰਮ ਦੌਰਾਨ ਨਕਸਲੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਲਗਾਤਾਰ ਗੋਲੀਬਾਰੀ ਜਾਰੀ ਹੈ।
ਇਹ ਵੀ ਪੜ੍ਹੋ- ਆਖ਼ਰ ਟੁੱਟ ਗਿਆ ਧਨਸ਼੍ਰੀ ਤੇ ਚਾਹਲ ਦਾ 'ਪਵਿੱਤਰ' ਰਿਸ਼ਤਾ, 4 ਸਾਲ ਬਾਅਦ ਇਕ-ਦੂਜੇ ਤੋਂ ਵੱਖ ਕੀਤੇ ਰਾਹ
ਮੁਕਾਬਲੇ ਵਾਲੀ ਥਾਂ ਤੋਂ 26 ਨਕਸਲੀਆਂ ਦੀਆਂ ਲਾਸ਼ਾਂ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਨਕਸਲੀ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਪੁਲਸ ਅਨੁਸਾਰ ਮੁਕਾਬਲੇ ਵਿੱਚ ਇੱਕ ਡੀ.ਆਰ.ਜੀ. ਜਵਾਨ ਰਾਜੂ ਓਯਾਮੀ ਸ਼ਹੀਦ ਹੋ ਗਿਆ। ਇਲਾਕੇ ਵਿੱਚ ਮੁਕਾਬਲਾ ਅਤੇ ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ ਅਤੇ ਮੁਕਾਬਲੇ ਦੌਰਾਨ ਹੋਰ ਵੀ ਨਕਸਲੀ ਮਾਰੇ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਦਾਂਤੇਵਾੜਾ ਅਤੇ ਬੀਜਾਪੁਰ ਜ਼ਿਲ੍ਹਿਆਂ ਦੀ ਸਰਹੱਦ 'ਤੇ ਪੁਲਸ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਇਹ ਫੋਰਸ ਨਕਸਲੀਆਂ ਦੇ ਮੁੱਖ ਖੇਤਰ ਵਿੱਚ ਦਾਖਲ ਹੋ ਗਈ ਹੈ ਤੇ ਨਕਸਲੀਆਂ ਦੇ ਵੱਡੇ ਕੈਡਰਾਂ ਨੂੰ ਘੇਰ ਲਿਆ ਗਿਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ ਤੇ ਨਕਸਲੀਆਂ ਨੂੰ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ।
ਇਸ ਬਾਰੇ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੰਗਲੂਰ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਨਕਸਲੀ ਮੌਜੂਦ ਹਨ। ਇਸ ਆਧਾਰ 'ਤੇ ਪੁਲਸ ਨੇ ਦਾਂਤੇਵਾੜਾ, ਬੀਜਾਪੁਰ ਸਰਹੱਦ 'ਤੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਇੱਕ ਦਿਨ ਪਹਿਲਾਂ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਸੀ ਤੇ ਜਵਾਨਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਵੀਰਵਾਰ ਸਵੇਰ ਤੋਂ ਹੀ ਸ਼ੁਰੂ ਹੋ ਗਿਆ, ਜਿਸ ਮਗਰੋਂ ਹੁਣ ਤੱਕ 30 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ- 1007 ਸਰਕਾਰੀ ਅਧਿਆਪਕਾਂ 'ਤੇ ਡਿੱਗੇਗੀ ਗਾਜ ! ਜਾਰੀ ਹੋ ਗਏ ਸਖ਼ਤ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਨਾਲ ਸਬੰਧ ਸੁਧਾਰਣ ਲਈ ਬੇਕਰਾਰ ਕੈਨੇਡਾ! ਮੋਦੀ ਸਰਕਾਰ ਚੁੱਕ ਸਕਦੀ ਹੈ ਵੱਡਾ ਕਦਮ
NEXT STORY