ਇੰਫਾਲ (ਭਾਸ਼ਾ)- ਸੁਰੱਖਿਆ ਫੋਰਸਾਂ ਨੇ ਮਣੀਪੁਰ ਦੇ 3 ਜ਼ਿਲਿਆਂ ਤੋਂ ਵੱਖ-ਵੱਖ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ 6 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਸੂਤਰਾਂ ਅਨੁਸਾਰ ਪਾਬੰਦੀਸ਼ੁਦਾ ਪੀਪਲਜ਼ ਲਿਬਰੇਸ਼ਨ ਆਰਮੀ ਦੇ 4 ਮੈਂਬਰਾਂ ਨੂੰ ਸੋਮਵਾਰ ਇੰਫਾਲ ਪੂਰਬੀ ਜ਼ਿਲੇ ਦੇ ਲਮਲਾਈ ਥਾਣਾ ਖੇਤਰ ਅਧੀਨ ਆਉਂਦੇ ਨੋਂਗਦਾ ਚਾਨਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅੱਤਵਾਦੀਆਂ ਨੇ 3 ਨੌਜਵਾਨਾਂ ਨੂੰ ਪਾਬੰਦੀਸ਼ੁਦਾ ਸੰਗਠਨ ’ਚ ਭਰਤੀ ਕਰਨ ਲਈ ਕਥਿਤ ਤੌਰ ’ਤੇ ਬੰਧਕ ਬਣਾਇਆ ਸੀ, ਜਿਨ੍ਹਾਂ ਨੂੰ ਹੁਣ ਰਿਹਾਅ ਕਰਵਾ ਲਿਆ ਗਿਆ ਹੈ।
ਪੁਲਸ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਨੇ ਚੁਰਾਚਾਂਦਪੁਰ ਜ਼ਿਲੇ ਦੇ ਗੇਲਜਾਂਗ ਪਿੰਡ ਨੇੜੇ ਪਾਬੰਦੀਸ਼ੁਦਾ ਜ਼ੋਗਾਮ ਲਿਬਰੇਸ਼ਨ ਫਰੰਟ ਦੇ ਇਕ ਕਾਰਕੁੰਨ ਨੂੰ ਵੀ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਪਾਬੰਦੀਸ਼ੁਦਾ ਸੰਗਠਨ ਦੇ ਇਕ ਹੋਰ ਸਰਗਰਮ ਕਾਰਕੁੰਨ ਨੂੰ ਕਾਕਚਿੰਗ ਜ਼ਿਲੇ ਦੇ ਇਰੇਂਗਬੰਦ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਕਬਜ਼ੇ ’ਚੋਂ 4 ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Uber ਡਰਾਈਵਰਾਂ ਨੂੰ EV ਅਪਣਾਉਣ ਦੀ ਸਲਾਹ, ਕੇਂਦਰੀ ਮੰਤਰੀ ਨੇ ਦਿੱਤਾ ਵੱਡਾ ਬਿਆਨ
NEXT STORY