ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼ ਕਰ ਕੇ ਭਾਰੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਐਤਵਾਰ ਨੂੰ ਇੱਥੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਅਤੇ ਫ਼ੌਜ ਦੇ ਸਾਂਝੀ ਦਲ ਨੇ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕਰ ਕੇ ਖੇਤਰ ’ਚ ਹਮਲਿਆਂ ਦੀ ਸਾਜਿਸ਼ ਨੂੰ ਅਸਫ਼ਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਦੇਸ਼ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਓਮੀਕਰੋਨ ਦੇ 1700 ਕੇਸਾਂ ਸਮੇਤ 33 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ
ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਫ਼ੋਰਸਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਹਦਲ ਨਾਲਾ ਖੇਤਰ ਤੋਂ ਹਥਿਆਰ ਅਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਬਰਾਮਦ ਕੀਤਾ। ਉਨ੍ਹਾਂ ਕਿਹਾ ਕਿ ਟਿਕਾਣੇ ਇਕ 12 ਬੋਰ ਦੀ ਬੰਦੂਕ, ਇਕ ਵਾਇਰਲੈੱਸ ਸੈੱਟ, ਏ.ਕੇ.-47 ਦੇ 104 ਰਾਊਂਡ, 2 ਯੂ.ਬੀ.ਜੀ.ਐੱਲ. ਗ੍ਰਨੇਡ ਅਤੇ ਇਕ ਵਿਸਫ਼ੋਟਕ ਉਪਕਰਣ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ,‘‘ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਸੁਰੱਖਿਆ ਫ਼ੋਰਸਾਂ ਦੇ ਤਾਲਮੇਲ ਅਤੇ ਇਕਜੁਟਤਾ ਨਾਲ ਇਹ ਵੱਡੀ ਸਫ਼ਲਤਾ ਮਿਲੀ ਹੈ।’’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
NEET-PG : ਕੇਂਦਰ ਸਰਕਾਰ ਦੀ ਸੁਪਰੀਮ ਕੋਰਟ ਤੋਂ ਜਲਦ ਸੁਣਵਾਈ ਦੀ ਅਪੀਲ
NEXT STORY