ਨਾਰਾਇਣਪੁਰ- ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 'ਚ 7 ਨਕਸਲੀਆਂ ਨੂੰ ਮਾਰ ਸੁੱਟਿਆ। ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ ਦੇ ਅਬੂਝਮਾੜ ਖੇਤਰ 'ਚ ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ 7 ਨਕਸਲੀਆਂ ਨੂੰ ਮਾਰ ਸੁੱਟਿਆ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੀ 10 ਤਾਰੀਖ਼ ਨੂੰ ਨਾਰਾਇਣਪੁਰ, ਦੰਤੇਵਾੜਾ, ਜਗਦਲਪੁਰ ਅਤੇ ਕੋਂਡਾਗਾਂਵ ਜ਼ਿਲ੍ਹੇ ਤੋਂ ਜ਼ਿਲ੍ਹਾ ਰਿਜ਼ਰਵ ਫ਼ੋਰਸ 'ਡੀਆਰਜੀ', ਐੱਸਟੀਐੱਫ (ਵਿਸ਼ੇਸ਼ ਕਾਰਜ ਫ਼ੋਰਸ), ਸੀ.ਆਰ.ਪੀ.ਐੱਫ. (ਕੇਂਦਰੀ ਰਿਜ਼ਰਵ ਪੁਲਸ ਫ਼ੋਰਸ) ਦੇ ਸਾਂਝੇ ਦਲ ਨੂੰ ਦੱਖਣੀ ਅਬੂਝਮਾੜ ਖੇਤਰ 'ਚ ਨਕਸਲ ਵਿਰੋਧੀ ਮੁਹਿੰਮ 'ਚ ਰਵਾਨਾ ਕੀਤਾ ਗਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਤੜਕੇ 3 ਵਜੇ ਜਦੋਂ ਸੁਰੱਖਿਆ ਫ਼ੋਰਸ ਦੇ ਜਵਾਨ ਖੇਤਰ 'ਚ ਸਨ, ਉਦੋਂ ਨਕਸਲੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਫ਼ੋਰਸਾਂ ਅਤੇ ਨਕਸਲੀਆਂ ਵਿਚਾਲੇ ਰੁਕ-ਰੁਕ ਕੇ ਮੁਕਾਬਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਹਾਦਸੇ ਵਾਲੀ ਜਗ੍ਹਾ ਤੋਂ ਹੁਣ ਤੱਕ 7 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਖੇਤਰ 'ਚ ਤਲਾਸ਼ ਮੁਹਿੰਮ ਜਾਰੀ ਹੈ। ਇਸ ਸੰਬੰਧ 'ਚ ਵੱਧ ਜਾਣਕਾਰੀ ਜੁਟਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਆਉਣਗੇ 1,000 ਰੁਪਏ
NEXT STORY