ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਖੁਲਸਨ ਜੰਗਲਾਤ ਖੇਤਰ 'ਚ ਰਾਤ ਭਰ ਚੱਲੇ ਮੁਕਾਬਲੇ 'ਚ ਸੁਰੱਖਿਆ ਫ਼ੋਰਸਾਂ ਨੇ ਇਕ ਅਣਪਛਾਤੇ ਅੱਤਵਾਦੀ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਕੱਲ੍ਹ ਸ਼ਾਮ ਉਦੋਂ ਸ਼ੁਰੂ ਹੋਇਆ ਜਦੋਂ ਫੌਜ ਅਤੇ ਹੋਰ ਸੁਰੱਖਿਆ ਫ਼ੋਰਸਾਂ ਦੀ ਇਕ ਸਾਂਝੀ ਟੀਮ ਨੇ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਫ਼ੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਇਕ ਬਿਆਨ 'ਚ ਕਿਹਾ,''ਚੌਕਸ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਸੰਪਰਕ ਬਣਾਏ ਰੱਖਦੇ ਹੋਏ ਘੇਰਾਬੰਦੀ ਸਖ਼ਤ ਕਰ ਦਿੱਤੀ। ਹੁਣ ਤੱਕ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਗਿਆ ਹੈ।'' ਬਿਆਨ 'ਚ ਕਿਹਾ ਗਿਆ ਹੈ ਕਿ ਰਾਤ ਭਰ ਰੁਕ-ਰੁਕ ਕੇ ਅਤੇ ਭਿਆਨਕ ਗੋਲੀਬਾਰੀ ਜਾਰੀ ਰਹੀ ਅਤੇ ਮੁਹਿੰਮ ਅਜੇ ਵੀ ਜਾਰੀ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਸੰਗਠਨ ਦੀ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ। ਇਸ ਹਫ਼ਤੇ ਕਸ਼ਮੀਰ 'ਚ ਇਹ ਦੂਜਾ ਵੱਡਾ ਮੁਕਾਬਲਾ ਹੈ। ਸੁਰੱਖਿਆ ਫ਼ੋਰਸਾਂ ਨੇ 28 ਜੁਲਾਈ ਨੂੰ ਸ਼੍ਰੀਨਗਰ ਦੇ ਬਾਹਰੀ ਇਲਾਕੇ ਹਰਵਾਨ-ਦਾਚੀਗਾਮ ਦੇ ਜੰਗਲ 'ਚ ਲਸ਼ਕਰ-ਏ-ਤੋਇਬਾ ਨਾਲ ਜੁੜੇ ਤਿੰਨ ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰ ਸੁੱਟਿਆ। ਇਹ ਤਿੰਨੋਂ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2000 ਰੁਪਏ ਦੇ ਨੋਟਾਂ ਨੂੰ ਲੈ ਕੇ ਵੱਡੀ Update : RBI ਨੇ ਜਾਰੀ ਕੀਤੀ ਨਵੀਂ ਗਾਈਡਲਾਈਨ
NEXT STORY