ਨੈਸ਼ਨਲ ਡੈਸਕ: ਮਣੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਵੀਰਵਾਰ ਨੂੰ ਅੰਦਰੂਨੀ ਤੌਰ 'ਤੇ ਵਿਸਥਾਪਿਤ ਵਿਅਕਤੀਆਂ (ਆਈਡੀਪੀਜ਼) ਦੇ ਵਿਰੋਧ ਨੂੰ ਤੋੜਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਬਾਅਦ ਆਈਡੀਪੀਜ਼ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਵਿਚਕਾਰ ਝੜਪਾਂ ਹੋਈਆਂ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਕਿਹਾ ਕਿ ਜ਼ਿਲ੍ਹੇ ਦੇ ਅਕਮਪੇਟ ਰਾਹਤ ਕੈਂਪ ਵਿੱਚ ਰਹਿ ਰਹੇ ਲਗਭਗ 100 ਵਿਸਥਾਪਿਤ ਲੋਕਾਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ, ਜਿਸ ਤੋਂ ਬਾਅਦ ਝੜਪਾਂ ਸ਼ੁਰੂ ਹੋ ਗਈਆਂ।
ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ
ਰਾਹਤ ਕੈਂਪ ਵਿੱਚ ਰਹਿ ਰਹੇ ਲੋਕਾਂ ਨੇ ਆਪਣੇ ਮੁੜ ਵਸੇਬੇ ਦੇ ਹੱਲ ਅਤੇ ਰਾਜ ਵਿੱਚ ਜਾਤੀ ਹਿੰਸਾ ਨੂੰ ਖ਼ਤਮ ਕਰਨ ਦੀ ਮੰਗ ਕਰਦੇ ਹੋਏ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ ਤਾਂ ਜੋ ਉਹ ਮੋਰੇਹ ਅਤੇ ਟੇਂਗਨੋਪਾਲ ਜ਼ਿਲ੍ਹੇ ਦੇ ਹੋਰ ਖੇਤਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਸਕਣ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਮਈ 2023 ਵਿੱਚ ਸ਼ੁਰੂ ਹੋਈ ਜਾਤੀ ਹਿੰਸਾ ਵਿੱਚ ਹੁਣ ਤੱਕ 226 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 59,000 ਤੋਂ ਵੱਧ ਲੋਕ ਬੇਘਰ ਹੋ ਚੁੱਕੇ ਹਨ। ਸਥਾਨਕ ਲੋਕ ਵੀ ਝੜਪ ਵਿੱਚ ਸ਼ਾਮਲ ਹੋਏ ਅਤੇ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ।
ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ
ਪ੍ਰਦਰਸ਼ਨਕਾਰੀ ਲਗਭਗ ਇੱਕ ਕਿਲੋਮੀਟਰ ਤੱਕ ਰੈਲੀ ਕਰਨ ਵਿੱਚ ਕਾਮਯਾਬ ਹੋ ਗਏ ਸਨ, ਜਦੋਂ ਉਨ੍ਹਾਂ ਨੂੰ ਸੀਆਰਪੀਐੱਫ ਦੇ ਜਵਾਨਾਂ ਸਮੇਤ ਵਾਧੂ ਸੁਰੱਖਿਆ ਬਲਾਂ ਦੇ ਆਉਣ ਤੋਂ ਬਾਅਦ ਇੰਫਾਲ ਪੱਛਮੀ ਜ਼ਿਲ੍ਹੇ ਦੇ ਸਿੰਗਜਾਮੇਈ ਵਿੱਚ ਰੋਕਿਆ ਗਿਆ ਸੀ। ਝੜਪ 'ਚ ਲੜਾਈ-ਝਗੜੇ ਅਤੇ ਜ਼ਖ਼ਮੀ ਹੋਣ ਦੀ ਖ਼ਬਰ ਹੈ ਪਰ ਜ਼ਖ਼ਮੀਆਂ ਦੀ ਗਿਣਤੀ ਬਾਰੇ ਜਾਣਕਾਰੀ ਨਹੀਂ ਮਿਲ ਸਕੀ। ਮਣੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਰਾਜ ਵਿੱਚ ਜਾਤੀ ਹਿੰਸਾ ਕਾਰਨ 226 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿੰਘ ਨੇ ਕਿਹਾ ਸੀ ਕਿ ਇਸ ਵੇਲੇ 59,000 ਤੋਂ ਵੱਧ ਵਿਸਥਾਪਿਤ ਲੋਕ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਰਹੇ ਹਨ ਅਤੇ ਹਿੰਸਾ ਵਿੱਚ 11,133 ਘਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ - SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਰਲ ਜ਼ਮੀਨ ਖਿਸਕਣ : ਸਿਹਤ ਕਰਮਚਾਰੀਆਂ 'ਤੇ ਜ਼ਖ਼ਮੀਆਂ ਦੇ ਇਲਾਜ ਅਤੇ ਪੋਸਟਮਾਰਟਮ ਦੇ ਕੰਮ ਦਾ ਭਾਰੀ ਬੋਝ
NEXT STORY