ਰਾਜੌਰੀ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਪਾਰ ਤੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਇਕ ਖੇਪ ਨੂੰ ਸੁਰੱਖਿਆ ਫ਼ੋਰਸਾਂ ਨੇ ਸ਼ੁੱਕਰਵਾਰ ਨੂੰ ਜ਼ਬਤ ਕਰ ਲਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੰਗਲਾ ਬਟਾਲੀਅਨ ਖੇਤਰ 'ਚ ਕੰਟਰੋਲ ਰੇਖਾ ਕੋਲ ਇਕ ਸ਼ੱਕੀ ਡਰੋਨ ਦੇਖੇ ਜਾਣ ਤੋਂ ਬਾਅਦ ਨੌਸ਼ਹਿਰਾ ਇਲਾਕੇ 'ਚ ਖੋਜ ਮੁਹਿੰਮ ਸ਼ੁਰੂ ਕੀਤੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਦੀਆਂ ਇਕਾਈਆਂ ਨੇ ਡਰੋਨ 'ਤੇ ਗੋਲੀਬਾਰੀ ਕੀਤੀ ਅਤੇ ਸ਼ੁੱਕਰਵਾਰ ਤੜਕੇ ਘੇਰਾਬੰਦੀ ਕਰ ਕੇ ਖੋਜ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉੱਪ-ਮੰਡਲ ਦੇ ਸਰਹੱਦੀ ਪਿੰਡ ਸੇਹਰ 'ਚ ਫ਼ੌਜ ਅਤੇ ਪੁਲਸ ਫ਼ੋਰਸ ਨੇ ਸ਼ੱਕੀ ਡਰੋਨ ਨਾਲ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ ਕਰਨ ਦੀ ਬਜਾਏ ਉਸ ਨੂੰ ਜ਼ਬਤ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਖੇਪ 'ਚ ਇਕ ਪਿਸਤੌਲ, 2 ਮੈਗਜ਼ੀਨ ਅਤੇ 37 ਗੋਲੀਆਂ ਸ਼ਾਮਲ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਨਿਵੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਿਆ ਇਹ ਫੈਸਲਾ
NEXT STORY