ਰਾਜੌਰੀ- ਸੁਰੱਖਿਆ ਫ਼ੋਰਸਾਂ ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇਕ ਦੂਰ ਦੇ ਇਲਾਕੇ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ 10 ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐੱਲ) ਨਾਲ ਹੋਰ ਸਮੱਗਰੀ ਜ਼ਬਤ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਪੁਲਸ ਅਤੇ ਫ਼ੌਜ ਦੀ ਸੰਯੁਕਤ ਤਲਾਸ਼ੀ ਮੁਹਿੰਮ ਦੌਰਾਨ ਥਾਣਾਮੰਡੀ ਇਲਾਕੇ ਦੇ ਦਰਰਾ ਬਾਰਾਚਾਰਾ ਪਿੰਡ 'ਚ ਇਸ ਅੱਤਵਾਦੀ ਟਿਕਾਣੇ ਦਾ ਪਤਾ ਲੱਗਾ।
ਉਨ੍ਹਾਂ ਕਿਹਾ ਕਿ ਤਲਾਸ਼ੀ ਦਲਾਂ ਨੇ ਯੂਬੀਜੀਐੱਲ ਤੋਂ ਇਲਾਵਾ ਇਕ ਨੁਕਸਾਨਿਆ ਗੋਲਾ-ਬਾਰੂਦ ਦਾ ਡੱਬਾ, ਇਕ ਕੰਬਲ, ਇਕ ਪਲਾਸਟਿਕ ਦੀ ਤਰਪਾਲ, ਦਵਾਈ ਦੇ 2 ਪੈਕੇਟ, ਕੁਝ ਭਾਂਡੇ ਅਤੇ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਵਸਤੂਆਂ ਜ਼ਬਤ ਕੀਤੀਆਂ। ਅਧਿਕਾਰੀ ਨੇ ਕਿਹਾ ਕਿ ਬਰਾਮਦਗੀ ਦੇ ਸਿਲਸਿਲੇ 'ਚ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ ਸਰਕਾਰੀ ਛੁੱਟੀ ਦਾ ਐਲਾਨ!
NEXT STORY