ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂਨੇ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿਤਾ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਵਲੋਂ ਰਾਏਪੋਰਾ ਦੇ ਉਸਗਮ ਪਾਥਰੀ ਖੇਤਰ ’ਚ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਮੁਕਾਬਲਾ ਹੋਇਆ।
ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ
ਇਕ ਪੁਲਸ ਅਧਿਕਾਰੀ ਨੇ ਕਿਹਾ,‘‘ਸੁਰੱਖਿਆ ਫ਼ੋਰਸਾਂ ਦੀ ਸਾਂਝੀ ਟੀਮ ਨੇ ਸ਼ੱਕੀ ਜਗ੍ਹਾ ’ਤੇ ਕਰੀਬ ਅੱਧੀ ਰਾਤ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਇਸੇ ਦੌਰਾਨ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਦੇ ਜਵਾਨਾਂ ਨੇ ਜਵਾਬੀ ਕਾਰਵਾਈ ’ਚ ਗੋਲੀਆਂ ਚਲਾਈਆਂ। ਮੁਕਾਬਲੇ ’ਚ ਹੁਣ ਤੱਕ ਇਕ ਅੱਤਵਾਦੀ ਮਾਰਿਆ ਗਿਆ ਹੈ।’’ ਮਾਰੇ ਗਏ ਅੱਤਵਾਦੀ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਜਾਰੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
NEXT STORY