ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਅੱਤਵਾਦੀ ਹਮਲੇ 'ਚ ਪੱਛਮੀ ਬੰਗਾਲ ਦੇ 5 ਮਜ਼ਦੂਰ ਮਾਰੇ ਗਏ। ਇਸ ਅੱਤਵਾਦੀ ਹਮਲੇ ਤੋਂ ਬਾਅਦ ਪ੍ਰਸ਼ਾਸਨ ਅਲਰਟ ਹੋ ਗਿਆ ਹੈ ਅਤੇ ਕਸ਼ਮੀਰ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਥੇ ਦੱਸ ਦੇਈਏ ਕਿ ਅੱਤਵਾਦੀਆਂ ਨੇ ਮੰਗਲਵਾਰ ਦੀ ਰਾਤ ਨੂੰ ਕੁਲਗਾਮ 'ਚ 5 ਪ੍ਰਵਾਸੀ ਮਜ਼ਦੂਰਾਂ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਯਕੀਨੀ ਕਰਨ ਲਈ ਵਾਹਨਾਂ ਅਤੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸੁਰੱਖਿਆ ਫੋਰਸ, ਰਾਸ਼ਟਰ ਵਿਰੋਧੀ ਤੱਤਾਂ ਵਲੋਂ ਗੈਰ ਸਥਾਨਕ ਲੋਕਾਂ 'ਤੇ ਹਮਲੇ ਅਤੇ ਅਸ਼ਾਂਤੀ ਫੈਲਾਉਣ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਚੌਕਸ ਹਨ। ਉਨ੍ਹਾਂ ਦੱਸਿਆ ਕਿ ਅੱਜ ਬਾਜ਼ਾਰ ਬੰਦ ਰਹੇ ਅਤੇ ਵਾਹਨ ਸੜਕ 'ਤੇ ਦਿਖਾਈ ਨਹੀਂ ਦਿੱਤੇ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਨਿਯਮ ਸਮੇਂ 'ਤੇ ਹੋ ਰਹੀਆਂ ਹਨ। ਜਮਾਤ 10ਵੀਂ ਦੀ ਪ੍ਰੀਖਿਆ ਮੰਗਲਵਾਰ ਨੂੰ ਸ਼ੁਰੂ ਹੋਈ, ਜਦਕਿ 12ਵੀਂ ਦੀ ਪ੍ਰੀਖਿਆ ਬੁੱਧਵਾਰ ਦੁਪਹਿਰ ਤੋਂ ਸ਼ੁਰੂ ਹੋਵੇਗੀ। ਘਾਟੀ ਵਿਚ ਲੈਂਡਲਾਈਨ ਫੋਨ ਸੇਵਾ ਅਤੇ ਪੋਸਟਪੇਡ ਮੋਬਾਈਲ ਫੋਨ ਸੇਵਾ ਬਹਾਲ ਕੀਤੀ ਜਾ ਚੁੱਕੀ ਹੈ ਪਰ ਇੰਟਰਨੈੱਟ 'ਤੇ 5 ਅਗਸਤ ਤੋਂ ਹੀ ਪਾਬੰਦੀ ਹੈ।
ਮੁਲਾਇਮ ਯਾਦਵ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ ਯੋਗੀ, ਦੀਵਾਲੀ ਦੀ ਦਿੱਤੀ ਵਧਾਈ
NEXT STORY