ਨਵੀਂ ਦਿੱਲੀ (ਭਾਸ਼ਾ)- ਰਾਸ਼ਟਰੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਦਿੱਲੀ ਪੁਲਸ ਨੂੰ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਉਸ ਦੀ ਜਾਂਚ ਪੂਰੀ ਕਰਨ ਲਈ ਹੋਰ ਸਮਾਂ ਦਿੱਤਾ ਹੈ। ਵਧੀਕ ਸੈਸ਼ਨ ਜੱਜ ਹਰਦੀਪ ਕੌਰ ਨੇ ਪੁਲਸ ਨੂੰ ਜਾਂਚ ਮੁਕੰਮਲ ਕਰਨ ਲਈ 45 ਦਿਨ ਹੋਰ ਦਿੱਤੇ ਹਨ। ਇਸ ਤੋਂ ਪਹਿਲਾਂ ਇਸਤਗਾਸਾ ਪੱਖ ਨੇ ਇਕ ਅਰਜ਼ੀ ਦਾਇਰ ਕਰ ਕੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਕੁਝ ਰਿਪੋਰਟਾਂ ਦੀ ਅਜੇ ਉਡੀਕ ਹੈ ਅਤੇ ਬਹੁਤ ਸਾਰੇ ਅੰਕੜਿਆਂ ਦੀ ਜਾਂਚ ਵਿਚ ਵੀ ਸਮਾਂ ਲੱਗੇਗਾ।ਦਿੱਲੀ ਪੁਲਸ ਨੇ ਜੱਜ ਨੂੰ ਜਾਂਚ ਪੂਰੀ ਕਰਨ ਲਈ 3 ਮਹੀਨਿਆਂ ਦਾ ਹੋਰ ਸਮਾਂ ਦੇਣ ਦੀ ਅਪੀਲ ਕੀਤੀ ਸੀ।
ਦੱਸਣਯੋਗ ਹੈ ਕਿ ਸੰਸਦ ’ਤੇ 2001 ’ਚ ਹੋਏ ਅੱਤਵਾਦੀ ਹਮਲੇ ਦੀ ਬਰਸੀ ’ਤੇ ਇਕ ਵੱਡੀ ਸੁਰੱਖਿਆ ਕੁਤਾਹੀ ਵਿਚ, ਦੋ ਆਦਮੀ-ਸਾਗਰ ਸ਼ਰਮਾ ਅਤੇ ਮਨੋਰੰਜਨ ਡੀ-ਸਿਫ਼ਰ ਕਾਲ ਦੌਰਾਨ ਲੋਕ ਸਭਾ ਦੇ ਚੈਂਬਰ ਵਿਚ ਦਰਸ਼ਕ ਗੈਲਰੀ ਤੋਂ ਛਾਲ ਮਾਰ ਗਏ ਅਤੇ ਇਕ ਕੇਨ ਵਿਚੋਂ ਪੀਲੀ ਗੈਸ ਛੱਡੀ ਸੀ। ਚੀਕਦੇ ਹੋਏ ਕੈਨ ਤੋਂ ਰੰਗੀਨ ਗੈਸ ਛੱਡੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੰਮੂ ਕਸ਼ਮੀਰ ਪਹੁੰਚੇ ਮੁੱਖ CEC ਰਾਜੀਵ ਕੁਮਾਰ
NEXT STORY