ਕੋਲਕਾਤਾ- ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਾਨ ਬੈਨਰਜੀ ਨੇ ਕਿਹਾ ਕਿ ਸਦਨ ਦੀ ਸੁਰੱਖਿਆ ਵਿਵਸਥਾ ਵਧਾਈ ਜਾਵੇਗੀ। ਬੈਨਰਜੀ ਨੇ ਇਹ ਫ਼ੈਸਲਾ ਲੋਕ ਸਭਾ ਦੀ ਕਾਰਵਾਈ ਦੌਰਾਨ ਦਰਸ਼ਕ ਗੈਲਰੀ ਤੋਂ ਦੋ ਵਿਅਕਤੀਆਂ ਦੇ ਸਦਨ ਵਿੱਚ ਛਾਲ ਮਾਰਨ ਅਤੇ ਕੈਨ ਰਾਹੀਂ ਧੂੰਆਂ ਫੈਲਾਉਣ ਦੀ ਘਟਨਾ ਦੇ ਮੱਦੇਨਜ਼ਰ ਲਿਆ ਹੈ। ਬੈਨਰਜੀ ਨੇ ਵੀਰਵਾਰ ਨੂੰ ਕਿਹਾ, “ਕਿਸੇ ਵੀ ਵਿਧਾਨ ਸਭਾ ਮੈਂਬਰ, ਕਰਮਚਾਰੀ ਅਤੇ ਪੱਤਰਕਾਰ ਨੂੰ ਸ਼ਨਾਖਤੀ ਕਾਰਡ ਤੋਂ ਬਿਨਾਂ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪੱਛਮੀ ਗੇਟ ਰਾਹੀਂ ਸਿਰਫ਼ ਸੈਲਾਨੀ ਹੀ ਆ ਸਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਸਿਰਫ਼ ਦੋ ਘੰਟੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ।'' ਇਸ ਤੋਂ ਪਹਿਲਾਂ ਸੈਲਾਨੀਆਂ ਨੂੰ ਪੂਰਾ ਦਿਨ ਰਹਿਣ ਦੀ ਇਜਾਜ਼ਤ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਵਿਧਾਨ ਸਭਾ ਦੀ ਇਮਾਰਤ ਵਿੱਚ ਨਿਰਧਾਰਤ ਸਮੇਂ ਤੋਂ ਵੱਧ ਠਹਿਰਦਾ ਪਾਇਆ ਗਿਆ ਤਾਂ ਪੁਲਸ ਉਸ ਤੋਂ ਪੁੱਛਗਿੱਛ ਕਰੇਗੀ।
ਉਨ੍ਹਾਂ ਕਿਹਾ ਕਿ ਰਾਜ ਵਿਧਾਨ ਸਭਾ ਵਿੱਚ ਇੱਕ ਹੰਗਾਮੀ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਇਮਾਰਤ ਵਿੱਚ ਦਾਖ਼ਲ ਹੋਣ ਵਾਲੇ ਹਰੇਕ ਵਿਅਕਤੀ ਦੀ ਫੋਟੋ ਲੈਣ ਲਈ ਸਾਰੇ ਗੇਟਾਂ 'ਤੇ ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਇਕ ਸੂਤਰ ਨੇ ਦੱਸਿਆ ਕਿ ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਰਾਜ ਸਕੱਤਰੇਤ 'ਨਬੰਨਾ' ਵਿਖੇ ਪੁਲਸ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੁਝ ਅਧਿਕਾਰੀ ਗੈਰ ਹਾਜ਼ਰ ਪਾਏ। ਉਨ੍ਹਾਂ ਕਿਹਾ, "ਮੁੱਖ ਮੰਤਰੀ ਨੇ ਸੁਰੱਖਿਆ ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।"
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮੱਧ ਪ੍ਰਦੇਸ਼ ’ਚ ਮੋਹਨ ਸਰਕਾਰ ਬਣਦੇ ਹੀ ਐਕਸ਼ਨ, ਭਾਜਪਾ ਵਰਕਰਾਂ ਦਾ ਹੱਥ ਕੱਟਣ ਵਾਲੇ ਦੇ ਘਰ ’ਤੇ ਚੱਲਿਆ ਬੁਲਡੋਜ਼ਰ
NEXT STORY