ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਗਾਜ਼ੀਪੁਰ ਫੁੱਲ ਮੰਡੀ 'ਚ ਇਕ ਲਾਵਾਰਸ ਬੈਗ 'ਚ ਆਰ.ਡੀ.ਐਕਸ ਅਤੇ ਅਮੋਨੀਅਨ ਨਾਈਟ੍ਰੇਟ ਨਾਲ ਭਰਿਆ ਆਈ.ਈ.ਡੀ. ਮਿਲਣ ਦੇ ਇਕ ਦਿਨ ਬਾਅਦ ਉੱਥੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਆਈ.ਡੀ.ਈ. ਸ਼ੁੱਕਰਵਾਰ ਦੁਪਹਿਰ ਕਰੀਬ 1.30 ਵਜੇ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਪਾਬੰਦੀਆਂ ਤੋਂ ਫੁੱਲ ਮੰਡੀ ਨੂੰ ਛੋਟ ਨਹੀਂ ਦਿੱਤੀ ਗਈ ਹੈ ਪਰ ਫ਼ਲ ਅਤੇ ਸਬਜ਼ੀ ਮੰਡੀ ਨੂੰ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ : ਗਾਜ਼ੀਪੁਰ 'ਚ ਬੈਗ 'ਚ ਮਿਲਿਆ IED, ਪੁਲਸ ਅਤੇ ਸਪੈਸ਼ਲ ਸੈੱਲ ਦੀ ਟੀਮ ਮੌਕੇ 'ਤੇ ਮੌਜੂਦ
ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ,''ਬਜ਼ਾਰ 'ਚ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਫ਼ਲ ਅਤੇ ਸਬਜ਼ੀ ਬਜ਼ਾਰ ਖੁੱਲ੍ਹਾ ਹੈ, ਕਿਉਂਕਿ ਇਹ ਛੋਟ ਪ੍ਰਾਪਤ ਸ਼੍ਰੇਣੀ 'ਚ ਆਉਂਦੀ ਹੈ। ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।'' ਪੁਲਸ ਨੇ ਦੱਸਿਆ ਕਿ ਫੁੱਲ ਖਰੀਦਣ ਆਏ ਇਕ ਵਿਅਕਤੀ ਨੇ ਆਪਣੀ ਸਕੂਟੀ ਕੋਲ ਇਕ ਸੁੰਨਸਾਨ ਜਗ੍ਹਾ 'ਤੇ ਸ਼ੱਕੀ ਲਾਵਾਰਸ ਬੈਗ ਦੇਖਿਆ। ਇਸ ਤੋਂ ਬਾਅਦ ਉਸ ਨੇ ਨੇੜੇ-ਤੇੜੇ ਦੇ ਲੋਕਾਂ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਉੱਥੇ ਤਾਇਨਾਤ ਦਿੱਲੀ ਹੋਮਗਾਰਡ ਨੂੰ ਵੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਉਸ ਵਿਅਕਤੀ ਨੇ ਦੁਪਹਿਰ 10.30 ਵਜੇ ਦੇ ਨੇੜੇ-ਤੇੜੇ ਇਕ ਪੀ.ਸੀ.ਆਰ. ਫ਼ੋਨ ਕੀਤਾ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜੰਮੂ ਕਸ਼ਮੀਰ : ਸੋਪੋਰ 'ਚ ਲਸ਼ਕਰ ਦੇ ਤਿੰਨ ਅੱਤਵਾਦੀ ਮਦਦਗਾਰ ਗ੍ਰਿਫ਼ਤਾਰ
NEXT STORY