ਨੈਸ਼ਨਲ ਡੈਸਕ- ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਉੱਤਰਾਖੰਡ ਦੇ ਰੁੜਕੀ ਦੇ ਪੀਰਾਨ ਕਲਿਆਰ ਥਾਣਾ ਖੇਤਰ 'ਚ ਸਥਿਤ ਦਰਗਾਹ ਸਾਬਿਰ ਪਾਕ ਦੇ ਸਾਹਿਬਜ਼ਾਦਾ ਨਸ਼ੀਨ ਪਰਿਵਾਰ ਵਲੋਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਉਲਟਾ ਤਿਰੰਗਾ ਲਹਿਰਾ ਕੇ ਤਿਰੰਗੇ ਦਾ ਅਪਮਾਨ ਕੀਤਾ ਗਿਆ ਹੈ। ਸਾਹਿਬਜ਼ਾਦਾ ਨਸ਼ੀਨ ਪਰਿਵਾਰ ਵੱਲੋਂ ਉਨ੍ਹਾਂ ਦੀ ਰਿਹਾਇਸ਼ 'ਤੇ ਤਿਰੰਗਾ ਲਹਿਰਾਇਆ ਗਿਆ।
ਉਥੋਂ ਲੰਘਦੇ ਸਮੇਂ ਵਕਫ਼ ਬੋਰਡ ਉੱਤਰਾਖੰਡ ਦੇ ਪ੍ਰਧਾਨ ਸ਼ਾਦਾਬ ਸ਼ਮਸ ਨੇ ਉਸ ਨੂੰ ਤਿਰੰਗਾ ਲਹਿਰਾਉਂਦੇ ਹੋਏ ਦੇਖ ਲਿਆ ਅਤੇ ਇਹ ਦੇਖ ਕੇ ਉਹ ਆਪਣੇ ਆਪ ਨੂੰ ਰੋਕ ਨਾ ਸਕਿਆ। ਉਹ ਸਾਹਿਬਜ਼ਾਦਾ ਨਸ਼ੀਨ ਪਰਿਵਾਰ ਦੇ ਘਰ ਦੀ ਛੱਤ 'ਤੇ ਚੜ੍ਹ ਗਿਆ ਤੇ ਉਸ ਨੇ ਤਿਰੰਗਾ ਉਤਾਰ ਕੇ ਦੁਬਾਰਾ ਸਿੱਧਾ ਕਰ ਕੇ ਲਹਿਰਾਇਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਸ਼ਾਦਾਬ ਸ਼ਮਸ ਤਿਰੰਗੇ ਨੂੰ ਉਤਾਰ ਕੇ ਸਿੱਧਾ ਕਰਦੇ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਦੇਸ਼ ਭਰ 'ਚ ਵੀਰਵਾਰ 15 ਅਗਸਤ ਨੂੰ 78ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇੱਥੇ ਪਰੇਡ ਗਰਾਊਂਡ 'ਚ ਆਯੋਜਿਤ ਮੁੱਖ ਸਮਾਰੋਹ 'ਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਸ਼ਲਾਘਾਯੋਗ ਕੰਮ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੂਬੇ ਦੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੇ ਹਿੱਤ ਵਿੱਚ 8 ਅਹਿਮ ਐਲਾਨ ਵੀ ਕੀਤੇ।
ਇਹ ਵੀ ਪੜ੍ਹੋ- 'Silver Dream' ਟੁੱਟਣ ਤੋਂ ਬਾਅਦ ਵਿਨੇਸ਼ ਦੀ ਭਾਵੁਕ ਪੋਸਟ- 'ਸਾਡੀ ਵਾਰੀ ਤਾਂ ਲੱਗਦੈ ਰੱਬ ਸੁੱਤਾ ਹੀ ਰਹਿ ਗਿਆ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋ ਵਾਹਨਾਂ ਦੀ ਟੱਕਰ 'ਚ 5 ਲੋਕਾਂ ਦੀ ਹੋਈ ਦਰਦਨਾਕ ਮੌਤ
NEXT STORY