ਨੈਸ਼ਨਲ ਡੈਸਕ- ਆਨਲਾਈਨ ਗੇਮ ਖੇਡਦੇ-ਖੇਡਦੇ ਭਾਰਤੀ ਨੌਜਵਾਨ ਨਾਲ ਪਿਆਰ 'ਚ ਪੈਣ ਤੋਂ ਬਾਅਦ ਭਾਰਤ ਆਈ ਪਾਕਿਸਤਾਨ ਦੀ ਸੀਮਾ ਹੈਦਰ ਨੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ 'ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਕੀਤਾ ਹੈ।
ਉਸ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ, ''ਮੈਂ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ 'ਤੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੰਦੀ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ। ਮੈਂ ਇਸ ਕੰਮ ਲਈ ਹਮੇਸ਼ਾ ਤੁਹਾਡੀ ਧੰਨਵਾਦੀ ਰਹਾਂਗੀ। ਪ੍ਰਧਾਨ ਮੰਤਰੀ ਮੋਦੀ ਨੇ ਜੋ ਕਿਹਾ ਸੀ, ਉਹ ਕਰ ਦਿਖਾਇਆ ਹੈ।'' ਇਸ ਕਾਨੂੰਨ ਦੇ ਲਾਗੂ ਹੋਣ 'ਤੇ ਸੀਮਾ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਠਾਈਆਂ ਵੀ ਵੰਡੀਆਂ ਤੇ ਉਨ੍ਹਾਂ ਨਾਲ ਖੁਸ਼ੀ ਸਾਂਝੀ ਕੀਤੀ।
ਇਹ ਵੀ ਪੜ੍ਹੋ- ਗੋਦਾਮ 'ਚ ਕੰਮ ਕਰ ਰਹੇ ਮਜ਼ਦੂਰ ਨਾਲ ਵਾਪਰਿਆ ਭਾਣਾ, ਕਣਕ ਦੇ ਗੱਟਿਆਂ ਹੇਠਾਂ ਆਉਣ ਕਾਰਨ ਹੋਈ ਦਰਦਨਾਕ ਮੌਤ (ਵੀਡੀਓ)
ਪਾਕਿਸਤਾਨ ਤੋਂ ਆਏ ਸ਼ਰਨਾਰਥੀਆਂ ਨੇ ਵੀ ਇਸ ਕਾਨੂੰਨ ਦੇ ਲਾਗੂ ਹੋਣ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ ਅਤੇ ਭਾਰਤ ਦੇ ਇਸ ਕਦਮ ਨੂੰ ਇਤਿਹਾਸਕ ਦੱਸਿਆ। ਜ਼ਿਕਰਯੋਗ ਹੈ ਕਿ ਸਰਕਾਰ ਨੇ ਲੋਕ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਅਤੇ ਚੋਣ ਜ਼ਾਬਤਾ ਲੱਗਣ ਤੋਂ ਕੁਝ ਦਿਨ ਪਹਿਲਾਂ ਹੀ ਇਸ ਕਾਨੂੰਨ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ 'ਚ ਮਿਲੇ ਸੁਰਾਗ: ਪਰਮੇਸ਼ਵਰ
NEXT STORY