ਲਖਨਊ- ਭਾਜਪਾ ਦੇ ਸੀਨੀਅਰ ਆਗੂ ਅਤੇ ਯੂ.ਪੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੇਸਰੀਨਾਥ ਤ੍ਰਿਪਾਠੀ ਦਾ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ 88 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਕੇਸਰੀਨਾਥ ਨੇ ਐਤਵਾਰ ਸਵੇਰੇ 5 ਵਜੇ ਆਪਣੇ ਨਿਵਾਸ 'ਤੇ ਆਖ਼ਰੀ ਸਾਹ ਲਿਆ। ਉਹ ਪਿਛਲੇ ਇਕ ਮਹੀਨੇ ਤੋਂ ਬੀਮਾਰ ਚਲ ਰਹੇ ਸਨ। ਦੱਸ ਦੇਈਏ ਕਿ ਤ੍ਰਿਪਾਠੀ ਪੱਛਮੀ ਬੰਗਾਲ ਦੇ ਰਾਜਪਾਲ ਵੀ ਰਹਿ ਚੁੱਕੇ ਹਨ। ਉਹ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਲਿਖਿਆ, "ਸ੍ਰੀ ਕੇਸਰੀਨਾਥ ਤ੍ਰਿਪਾਠੀ ਜੀ ਨੂੰ ਉਨ੍ਹਾਂ ਦੀ ਸੇਵਾ ਅਤੇ ਬੁੱਧੀ ਲਈ ਸਤਿਕਾਰਿਆ ਜਾਂਦਾ ਸੀ। ਉਹ ਸੰਵਿਧਾਨਕ ਮਾਮਲਿਆਂ 'ਚ ਚੰਗੀ ਤਰ੍ਹਾਂ ਜਾਣੂ ਸਨ। ਉਨ੍ਹਾਂ ਨੇ ਯੂ.ਪੀ ਵਿਚ ਭਾਜਪਾ ਨੂੰ ਬਣਾਉਣ 'ਚ ਮੁੱਖ ਭੂਮਿਕਾ ਨਿਭਾਈ ਅਤੇ ਸੂਬੇ ਦੀ ਤਰੱਕੀ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।"
ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨ੍ਹਾਂ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਕਿ ਸਤਿਕਾਰਯੋਗ ਕੇਸਰੀਨਾਥ ਤ੍ਰਿਪਾਠੀ, ਸੀਨੀਅਰ ਰਾਜਨੇਤਾ, ਭਾਜਪਾ ਪਰਿਵਾਰ ਦੇ ਸੀਨੀਅਰ ਮੈਂਬਰ ਦਾ ਦਿਹਾਂਤ ਬਹੁਤ ਦੁਖਦਾਈ ਹੈ। ਭਗਵਾਨ ਸ਼੍ਰੀ ਰਾਮ ਵਿਛੜੀ ਆਤਮਾ ਨੂੰ ਆਪਣੇ ਪਵਿੱਤਰ ਚਰਨਾਂ 'ਚ ਨਿਵਾਸ ਦੇਣ। ਦੁਖੀ ਪਰਿਵਾਰ ਦੇ ਮੈਂਬਰ ਇਸ ਦੁੱਖ ਨੂੰ ਸਹਿਣ ਕਰਨ। ਓਮ ਸ਼ਾਂਤੀ!
ਅਹਿਮਦਾਬਾਦ ’ਚ ਫਲੈਟ ਨੂੰ ਲੱਗੀ ਭਿਆਨਕ ਅੱਗ, 17 ਸਾਲਾ ਕੁੜੀ ਦੀ ਗਈ ਜਾਨ
NEXT STORY