ਨਵੀਂ ਦਿੱਲੀ (ਵਾਰਤਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਬਿਹਾਰ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਕੈਂਸਰ ਨਾਲ ਪੀੜਤ ਹਨ ਅਤੇ ਇੱਥੇ ਏਮਜ਼ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪਿਛਲੇ 6 ਮਹੀਨਿਆਂ ਤੋਂ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਸੁਸ਼ੀਲ ਮੋਦੀ ਨੇ ਸੋਸ਼ਲ ਮੀਡੀਆ 'ਐਕਸ' 'ਤੇ ਖ਼ੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਆਪਣੀ ਪੋਸਟ 'ਚ ਲਿਖਿਆ,''ਹੁਣ ਉਹ ਲੋਕਾਂ ਨੂੰ ਆਪਣੀ ਬੀਮਾਰੀ ਬਾਰੇ ਦੱਸਣ ਦਾ ਸਹੀ ਸਮਾਂ ਸਮਝਦੇ ਹਨ। ਲੋਕ ਸਭਾ ਚੋਣਾਂ 'ਚ ਉਹ ਜ਼ਿਆਦਾ ਕੁਝ ਨਹੀਂ ਕਰ ਸਕਣਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਸ ਬਾਰੇ ਸਭ ਕੁਝ ਦੱਸ ਦਿੱਤਾ ਹੈ।'' ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਦੇਸ਼, ਬਿਹਾਰ ਅਤੇ ਪਾਰਟੀ ਦੇ ਪ੍ਰਤੀ ਸਮਰਪਿਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਗਲ਼ੇ ਦੇ ਕੈਂਸਰ ਨਾਲ ਪੀੜਤ ਹਨ ਅਤੇ ਦਿੱਲੀ ਏਮਜ਼ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਬਕਾਰੀ ਘਪਲਾ ਮਾਮਲਾ: ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਮਗਰੋਂ ਦਿੱਤਾ ਇਹ ਨਿਰਦੇਸ਼
NEXT STORY