ਪੁਣੇ - ਪੁਣੇ ਦੇ ਬਾਹਰੀ ਇਲਾਕੇ 'ਚ ਇਕ 10 ਸਾਲਾ ਬੱਚੀ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ 'ਚ ਇਕ 67 ਸਾਲਾ ਬਜ਼ੁਰਗ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਲੜਕੀ ਨੇ ਸ਼ਨੀਵਾਰ ਨੂੰ ਆਪਣੇ ਸਕੂਲ ਵਿੱਚ "ਗੁੱਡ ਟਚ, ਬੈਡ ਟਚ" ਸੈਸ਼ਨ ਦੌਰਾਨ ਉਸ ਨਾਲ ਕੀ ਵਾਪਰਿਆ ਇਸ ਬਾਰੇ ਦੱਸਿਆ। ਅਧਿਕਾਰੀਆਂ ਨੇ ਉਸ ਦੇ ਮਾਤਾ-ਪਿਤਾ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਵਿੱਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।
ਅਧਿਕਾਰੀ ਮੁਤਾਬਕ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਲੜਕੀ ਨੂੰ ਸਕੂਲ ਜਾਂਦੇ ਸਮੇਂ ਰੋਕ ਕੇ ਉਸ ਨੂੰ ਚਾਕਲੇਟ ਦੀ ਪੇਸ਼ਕਸ਼ ਕੀਤੀ ਅਤੇ ਉਸ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ। ਸ਼ੁੱਕਰਵਾਰ ਨੂੰ ਜਦੋਂ ਉਹ ਸਕੂਲ ਤੋਂ ਵਾਪਸ ਆ ਰਹੀ ਸੀ ਤਾਂ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ 'ਤੇ ਬੀ.ਐਨ.ਐਸ. ਦੀਆਂ ਸਬੰਧਤ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮੁਮਤਾਜ ਪਟੇਲ ਨੇ ਕੰਗਣਾ ਨੂੰ ਦੱਸਿਆ ਭਾਜਪਾ ਦੀਆਂ ਮੁਸ਼ਕਲਾਂ ਦਾ ਕਾਰਨ, ਕਿਹਾ- 'ਉਸ ਨੂੰ ਹੈ ਫਾਲਤੂ ਬੋਲਣ ਦੀ ਆਦਤ'
NEXT STORY