ਇੰਦੌਰ : ਸੀਨੀਅਰ ਕਾਂਗਰਸ ਨੇਤਾ ਅਤੇ ਨਰਮਦਾ ਸੈਨਾ ਦੇ ਰਾਸ਼ਟਰੀ ਪ੍ਰਧਾਨ ਪ੍ਰਵੇਸ਼ ਅਗਰਵਾਲ ਦੀ ਘਰ ਵਿੱਚ ਅੱਗ ਲੱਗਣ ਕਾਰਨ ਦੁਖਦਾਈ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਸਵੇਰੇ 4 ਤੋਂ 5 ਵਜੇ ਦੇ ਵਿਚਕਾਰ ਸਕੀਮ ਨੰਬਰ 78 ਵਿੱਚ ਉਨ੍ਹਾਂ ਦੇ ਘਰ, ਜੋ ਕਿ ਮਹਿੰਦਰਾ ਸ਼ੋਅਰੂਮ ਦੇ ਉੱਪਰ ਸਥਿਤ ਹੈ, ਵਿਖੇ ਵਾਪਰੀ ਹੈ। ਰਿਪੋਰਟਾਂ ਅਨੁਸਾਰ ਅੱਗ ਦੌਰਾਨ, ਪ੍ਰਵੇਸ਼ ਅਗਰਵਾਲ ਨੇ ਅਸਾਧਾਰਨ ਹਿੰਮਤ ਦਿਖਾਈ ਅਤੇ ਆਪਣੀ ਪਤਨੀ ਅਤੇ ਛੋਟੀ ਧੀ ਨੂੰ ਸੁਰੱਖਿਅਤ ਬਚਾ ਲਿਆ ਪਰ ਉਹ ਖੁਦ ਅੱਗ ਦੀਆਂ ਲਪਟਾਂ ਵਿੱਚ ਫਸ ਗਿਆ।
ਪੜ੍ਹੋ ਇਹ ਵੀ : ਵੱਡੀ ਕਾਰਵਾਈ: ਦਵਾਈਆਂ ਦੀ Online ਵਿਕਰੀ 'ਤੇ ਪਾਬੰਦੀ! ਕਰੋੜਾਂ ਰੁਪਏ ਦੇ ਕਾਰੋਬਾਰ ਨੂੰ ਵੱਡਾ ਝਟਕਾ
ਇਸ ਦੌਰਾਨ ਦਮ ਘੁੱਟਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਵੱਡੀ ਧੀ ਅੱਗ ਵਿੱਚ ਸੜ ਗਈ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਬੰਬੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਅੱਗ ਲੱਗਣ ਦੇ ਸਹੀ ਕਾਰਨ ਅਜੇ ਤੱਕ ਵੀ ਸਪੱਸ਼ਟ ਨਹੀਂ ਹੋਏ। ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਅਤੇ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵਲੋਂ ਅੱਗ ਬੁਝਾਈ ਗਈ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ
ਇਸ ਦੁਖਦਾਈ ਹਾਦਸੇ ਨੇ ਰਾਜਨੀਤਿਕ ਅਤੇ ਸਮਾਜਿਕ ਜਗਤ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਕਾਂਗਰਸ ਨੇਤਾਵਾਂ ਅਤੇ ਨਰਮਦਾ ਸੈਨਾ ਦੇ ਕਾਰਕੁਨਾਂ ਨੇ ਪਰਵੇਸ਼ ਅਗਰਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਪੜ੍ਹੋ ਇਹ ਵੀ : ਅਗਲੇ 48 ਤੋਂ 72 ਘੰਟੇ ਖ਼ਤਰਨਾਕ! ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਬਿਹਾਰ ਚੋਣਾਂ 'ਚ NDA ਦੀ ਜਿੱਤ ਲਈ ਪਾਰਟੀ ਵਰਕਰ ਬੇਮਿਸਾਲ ਊਰਜਾ ਨਾਲ ਮੈਦਾਨ 'ਚ ਉਤਰੇ: PM ਮੋਦੀ
NEXT STORY