ਪੁਣੇ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾਡੀ ਦਾ ਮੰਗਲਵਾਰ ਸਵੇਰੇ ਪੁਣੇ ਵਿੱਚ ਦੇਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਕਲਮਾਡੀ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 3:30 ਵਜੇ ਆਖਰੀ ਸਾਹ ਲਏ। ਉਹ ਰੇਲਵੇ ਮੰਤਰਾਲੇ ਵਿੱਚ ਕੇਂਦਰੀ ਰਾਜ ਮੰਤਰੀ ਸਨ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਦੱਸ ਦੇਈਏ ਕਿ ਉਨ੍ਹਾਂ ਨੇ ਪੁਣੇ ਦੀ ਇੱਕ ਪ੍ਰਮੁੱਖ ਰਾਜਨੀਤਿਕ ਸ਼ਖਸੀਅਤ, ਕਲਮਾਡੀ ਨੇ ਕਈ ਵਾਰ ਲੋਕ ਸਭਾ ਵਿੱਚ ਸ਼ਹਿਰ ਦੀ ਨੁਮਾਇੰਦਗੀ ਕੀਤੀ। ਆਪਣੇ ਰਾਜਨੀਤਿਕ ਕਰੀਅਰ ਦੌਰਾਨ ਉਹ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹੇ ਅਤੇ ਕਈ ਸਾਲਾਂ ਤੱਕ ਰਾਸ਼ਟਰੀ ਪੱਧਰ 'ਤੇ ਖੇਡ ਪ੍ਰਸ਼ਾਸਨ ਵਿੱਚ ਸ਼ਾਮਲ ਰਹੇ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਦੂਜੇ ਪਾਸੇ ਕਲਮਾਡੀ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਨੂੰਹ, ਦੋ ਵਿਆਹੀਆਂ ਧੀਆਂ ਅਤੇ ਇੱਕ ਜਵਾਈ ਅਤੇ ਪੋਤੇ-ਪੋਤੀਆਂ ਹਨ। ਸੂਤਰਾਂ ਨੇ ਦੱਸਿਆ ਕਿ ਕਲਮਾਡੀ ਦੀ ਦੇਹ ਨੂੰ ਇੱਥੇ ਏਰੰਡਵਾਨੇ ਖੇਤਰ ਦੇ ਕਲਮਾਡੀ ਹਾਊਸ ਵਿੱਚ ਦੁਪਹਿਰ 2 ਵਜੇ ਤੱਕ ਰੱਖਿਆ ਜਾਵੇਗਾ। ਅੰਤਿਮ ਸੰਸਕਾਰ ਦੁਪਹਿਰ 3.30 ਵਜੇ ਨਵੀਂ ਪੇਠ ਦੇ ਵੈਕੁੰਠ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ, 280 ਤੋਂ ਵੱਧ ਉਡਾਣਾਂ ਹੋਣਗੀਆਂ ਲੇਟ
NEXT STORY