ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਹੁਣ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਵੀ ਮਿਲੇਗਾ। ਉਨ੍ਹਾਂ ਨੇ ਸੰਸਦ ਦੇ ਦੋਹਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਸ਼ 'ਚ 25 ਹਜ਼ਾਰ ਜਨ ਔਸ਼ਧੀ ਕੇਂਦਰਾਂ ਨੂੰ ਖੋਲ੍ਹਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਸਰਕਾਰ 55 ਕਰੋੜ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਇਸ ਖੇਤਰ 'ਚ ਸਰਕਾਰ ਇਕ ਹੋਰ ਫ਼ੈਸਲਾ ਲੈਣ ਜਾ ਰਹੀ ਹੈ। ਹੁਣ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਮੁਫ਼ਤ ਦਾ ਲਾਭ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਵੀ ਮਿਲੇਗਾ।
ਇਹ ਵੀ ਪੜ੍ਹੋ- ਲੱਖਾਂ ਰੁਪਏ ਖਰਚ ਕੇ ਚਾਵਾਂ ਨਾਲ ਪੁੱਤ ਭੇਜਿਆ ਸੀ ਕੈਨੇਡਾ, 7 ਦਿਨਾਂ ਮਗਰੋਂ ਹੀ ਪੁੱਤ ਦੀ ਮੌਤ ਦੀ ਖ਼ਬਰ ਨੇ ਪੁਆਏ ਵੈਣ
ਰਾਸ਼ਟਰਪਤੀ ਨੇ ਕਿਹਾ ਕਿ ਸਵੱਛ ਭਾਰਤ ਅਭਿਆਨ ਨੇ ਗਰੀਬਾਂ ਦੇ ਜੀਵਨ ਦੀ ਸ਼ਾਨ ਅਤੇ ਉਨ੍ਹਾਂ ਦੀ ਸਿਹਤ ਨੂੰ ਵੀ ਰਾਸ਼ਟਰੀ ਮਹੱਤਵ ਦਾ ਵਿਸ਼ਾ ਬਣਾਇਆ ਹੈ ਅਤੇ ਪਹਿਲੀ ਵਾਰ ਦੇਸ਼ ਵਿਚ ਕਰੋੜਾਂ ਗਰੀਬਾਂ ਲਈ ਪਖਾਨੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਸਾਨੂੰ ਭਰੋਸਾ ਦਿਵਾਉਂਦੀਆਂ ਹਨ ਕਿ ਅੱਜ ਦੇਸ਼ ਸਹੀ ਅਰਥਾਂ ਵਿਚ ਮਹਾਤਮਾ ਗਾਂਧੀ ਦੇ ਆਦਰਸ਼ਾਂ 'ਤੇ ਚੱਲ ਰਿਹਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਅੱਜ ਦਾ ਭਾਰਤ ਦੁਨੀਆ ਦੀਆਂ ਚੁਣੌਤੀਆਂ ਵਧਾਉਣ ਲਈ ਨਹੀਂ ਸਗੋਂ ਦੁਨੀਆਂ ਨੂੰ ਹੱਲ ਦੇਣ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਮਿੱਤਰ ਹੋਣ ਦੇ ਨਾਤੇ ਭਾਰਤ ਨੇ ਕਈ ਵਿਸ਼ਵ ਸਮੱਸਿਆਵਾਂ ਦੇ ਹੱਲ ਲਈ ਪਹਿਲ ਕੀਤੀ ਹੈ।
ਇਹ ਵੀ ਪੜ੍ਹੋ- ਇਸ ਸਾਲ ਮਈ ਤੱਕ ਹਿਮਾਚਲ ਪਹੁੰਚੇ 74 ਲੱਖ ਸੈਲਾਨੀ, ਕੁੱਲੂ ਬਣਿਆ ਪਹਿਲੀ ਪਸੰਦ
ਰਾਸ਼ਟਰਪਤੀ ਨੇ ਕਿਹਾ ਕਿ ਜਲਵਾਯੂ ਤਬਦੀਲੀ ਤੋਂ ਲੈ ਕੇ ਖੁਰਾਕ ਸੁਰੱਖਿਆ ਤੱਕ, ਪੋਸ਼ਣ ਤੋਂ ਲੈ ਕੇ ਟਿਕਾਊ ਖੇਤੀ ਤੱਕ, ਅਸੀਂ ਬਹੁਤ ਸਾਰੇ ਹੱਲ ਪ੍ਰਦਾਨ ਕਰ ਰਹੇ ਹਾਂ। ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਦਾ ਮੋਟਾ ਅਨਾਜ 'ਸ਼੍ਰੀ ਅੰਨ' ਦੀ ਪਹੁੰਚ 'ਸੁਪਰ ਫੂਡ' ਦੇ ਰੂਪ ਵਿਚ ਦੁਨੀਆ ਦੇ ਕੋਨੇ-ਕੋਨੇ ਵਿਚ ਹੋਵੇ, ਇਸ ਲਈ ਵੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਪਹਿਲਕਦਮੀ 'ਤੇ ਪੂਰੀ ਦੁਨੀਆ ਨੇ ਸਾਲ 2023 'ਚ 'ਇੰਟਰਨੈਸ਼ਨਲ ਮਿਲੇਟ ਸਾਲ' ਮਨਾਇਆ। ਸੰਸਦ ਮੈਂਬਰਾਂ ਨੂੰ ਸੰਬੋਧਿਤ ਕਰਦਿਆਂ ਮੁਰਮੂ ਨੇ ਕਿਹਾ ਕਿ ਤੁਸੀਂ ਵੇਖਿਆ ਹੈ ਹਾਲ ਹੀ ਵਿਚ ਪੂਰੀ ਦੁਨੀਆ ਨੇ ਕੌਮਾਂਤਰੀ ਯੋਗ ਦਿਵਸ ਵੀ ਮਨਾਇਆ ਹੈ। ਭਾਰਤ ਦੀ ਇਸ ਮਹਾਨ ਪਰੰਪਰਾ ਦਾ ਮਾਣ ਵਿਸ਼ਵ ਵਿਚ ਲਗਾਤਾਰ ਵਧ ਰਿਹਾ ਹੈ। ਯੋਗ ਅਤੇ ਆਯੁਸ਼ ਨੂੰ ਉਤਸ਼ਾਹਿਤ ਕਰਕੇ ਭਾਰਤ ਇਕ ਸਿਹਤਮੰਦ ਸੰਸਾਰ ਬਣਾਉਣ ਵਿਚ ਮਦਦ ਕਰ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਅਗਲੇ ਮਹੀਨੇ ਕਰ ਸਕਦੇ ਹਨ ਆਸਟਰੀਆ ਦਾ ਦੌਰਾ, ਜਾਣੋ ਕਿਉਂ ਖ਼ਾਸ ਹੋਵੇਗੀ ਇਹ ਯਾਤਰਾ
NEXT STORY