ਸਾਂਬਾ, (ਅਜੇ)- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ ਦੇ ਸਰਹੱਦੀ ਪੰਗਦੌਰ ਇਲਾਕੇ ’ਚ ਸ਼ਨੀਵਾਰ ਦੇਰ ਰਾਤ 2 ਸ਼ੱਕੀ ਵਿਅਕਤੀਆਂ ਦੀ ਗਤੀਵਿਧੀ ਦੇਖੇ ਜਾਣ ਤੋਂ ਬਾਅਦ ਪੂਰੇ ਖੇਤਰ ’ਚ ਸਨਸਨੀ ਫੈਲ ਗਈ। ਸਥਾਨਕ ਨਿਵਾਸੀਆਂ ਵੱਲੋਂ ਸ਼ੱਕੀ ਮੂਵਮੈਂਟ ਦੀ ਸੂਚਨਾ ਮਿਲਦੇ ਹੀ ਸੀਮਾ ਸੁਰੱਖਿਆ ਬਲ, ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੀਆਂ ਸਾਂਝੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ।
ਸੁਰੱਖਿਆ ਫੋਰਸਾਂ ਨੇ ਪੰਗਦੌਰ ਅਤੇ ਆਸ-ਪਾਸ ਦੇ ਖੇਤਰਾਂ ’ਚ ਵਿਆਪਕ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ, ਜੋ ਅਜੇ ਜਾਰੀ ਹੈ । ਪੂਰੇ ਇਲਾਕੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਡਰੋਨ, ਨਾਈਟ ਵਿਜ਼ਨ ਉਪਕਰਨ ਅਤੇ ਹੋਰ ਆਧੁਨਿਕ ਤਕਨੀਕ ਦੀ ਮਦਦ ਨਾਲ ਵੀ ਸ਼ੱਕੀਆਂ ਦੀ ਭਾਲ ’ਚ ਡਟੀਆਂ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਖੇਤਰਾਂ ’ਚ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ, ਕਿਉਂਕਿ ਇਹ ਇਲਾਕਾ ਪਹਿਲਾਂ ਵੀ ਘੁਸਪੈਠ ਅਤੇ ਸ਼ੱਕੀ ਸਰਗਰਮੀਆਂ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਮੰਨਿਆ ਜਾਂਦਾ ਰਿਹਾ ਹੈ। ਇਸੇ ਨੂੰ ਧਿਆਨ ’ਚ ਰੱਖਦੇ ਹੋਏ ਵਾਧੂ ਸੁਰੱਖਿਆ ਫੋਰਸਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ।
ਪ੍ਰਸ਼ਾਸਨ ਅਤੇ ਸੁਰੱਖਿਆ ਫੋਰਸਾਂ ਵਲੋਂ ਖੇਤਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚੌਕਸ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ, ਅਣਪਛਾਤੇ ਵਿਅਕਤੀ ਜਾਂ ਵਸਤੂ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਸ ਸਟੇਸ਼ਨ ਜਾਂ ਸੁਰੱਖਿਆ ਏਜੰਸੀਆਂ ਨੂੰ ਦੇਣ। ਫਿਲਹਾਲ, ਸ਼ੱਕੀਆਂ ਦਾ ਕੋਈ ਠੋਸ ਸੁਰਾਗ ਨਹੀਂ ਮਿਲ ਸਕਿਆ ਹੈ ਪਰ ਸੁਰੱਖਿਆ ਬਲ ਲਗਾਤਾਰ ਇਲਾਕੇ ’ਚ ਸਰਚ ਆਪ੍ਰੇਸ਼ਨ ਚਲਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪੂਰੀ ਤਰ੍ਹਾਂ ਸਥਿਤੀ ਸਪੱਸ਼ਟ ਨਹੀਂ ਹੋ ਜਾਂਦੀ, ਓਦੋਂ ਤੱਕ ਸਰਚ ਆਪ੍ਰੇਸ਼ਨ ਜਾਰੀ ਰਹੇਗਾ ਅਤੇ ਇਲਾਕੇ ’ਚ ਸੁਰੱਖਿਆ ਵਿਵਸਥਾ ਸਖਤ ਰੱਖੀ ਜਾਵੇਗੀ।
ਜੰਮੂ-ਕਸ਼ਮੀਰ ਪੁਲਸ ਨੇ ਲਸ਼ਕਰ-ਏ-ਤੋਇਬਾ ਦੇ ਵੱਡੇ ਨੈੱਟਵਰਕ ਦਾ ਕੀਤਾ ਪਰਦਾਫਾਸ਼
NEXT STORY