ਲਖਨਊ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਸ਼ਹੀਦ ਹੋਏ ਸ਼ਾਹਜਹਾਂਪੁਰ ਵਾਸੀ ਫ਼ੌਜ ਦੇ ਜਵਾਨ ਸਰਜ ਸਿੰਘ ਦੀ ਵੀਰਤਾ ਨੂੰ ਨਮਨ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਯੋਗੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਸਰਕਾਰੀ ਬਿਆਨ ਮੁਤਾਬਕ ਯੋਗੀ ਨੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਜ਼ਿਲ੍ਹੇ ਦੀ ਇਕ ਸੜਕ ਦਾ ਨਾਮ ਸ਼ਹੀਦ ਦੇ ਨਾਂ ’ਤੇ ਕਰਨ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਦੇ ਬਲੀਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਸ਼ਹੀਦ ਸਰਜ ਸਿੰਘ ਦੇ ਪਰਿਵਾਰ ਪ੍ਰਤੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨਾਲ ਹੈ ਅਤੇ ਸ਼ਹੀਦ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਅਨੰਤਨਾਗ ਤੇ ਬਾਂਦੀਪੁਰਾ ਜ਼ਿਲ੍ਹਿਆਂ ’ਚ ਮੁਕਾਬਲਾ, ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ
ਦੱਸ ਦੇਈਏ ਕਿ ਸਰਜ ਸਿੰਘ ਤਿੰਨ ਭਰਾਵਾਂ ’ਚ ਉਹ ਸਭ ਤੋਂ ਛੋਟੇ ਸਨ, ਉਨ੍ਹਾਂ ਦੇ ਵੱਡੇ ਭਰਾ ਵੀ ਫ਼ੌਜ ’ਚ ਹਨ। 11 ਅਕਤੂਬਰ ਦੀ ਸਵੇਰ ਨੂੰ ਜਦੋਂ ਸਰਜ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲੀ ਤਾਂ ਪੂਰਾ ਪਰਿਵਾਰ ਗਮ ’ਚ ਡੁੱਬ ਗਿਆ। ਮਹਿਜ 26 ਸਾਲ ਦੀ ਉਮਰ ’ਚ ਸ਼ਹੀਦ ਹੋਏ ਸਰਜ ਸਿੰਘ ਦਾ ਪੂਰਾ ਪਿੰਡ ਗ਼ਮਗੀਨ ਹੈ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਪੁੰਛ ’ਚ ਮੁਕਾਬਲੇ ਦੌਰਾਨ ਗੁਰਦਾਸਪੁਰ ਦਾ ਜਵਾਨ ਮਨਦੀਪ ਸਿੰਘ ਹੋਇਆ ਸ਼ਹੀਦ
ਜ਼ਿਕਰਯੋਗ ਹੈ ਕਿ 11 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਇਕ ਜੂਨੀਅਰ ਕਮੀਸ਼ਨਡ ਅਧਿਕਾਰੀ (ਜੇ. ਸੀ. ਓ.) ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ, ਜਿਸ ’ਚ 26 ਸਾਲ ਦੇ ਸਰਜ ਸਿੰਘ ਵੀ ਸ਼ਾਮਲ ਹੋਏ ਸਨ। ਫੌਜ ਨੂੰ ਪੁੰਛ ਜ਼ਿਲ੍ਹੇ ਦੇ ਇਕ ਜੰਗਲ ’ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਮੁਹਿੰਮ ਚਲਾਈ, ਜਿਸ ’ਚ ਭਾਰਤੀ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ।
ਨੋਟ- ਸਰਹੱਦ ’ਤੇੇ ਅੱਤਵਾਦੀ ਹਮਲੇ ’ਚ ਸ਼ਹੀਦ ਹੋ ਰਹੇ ਜਵਾਨ, ਕੀ ਸਰਕਾਰ ਨੂੰ ਚੁੱਕਣਾ ਚਾਹੀਦੈ ਸਖ਼ਤ ਕਦਮ? ਕੁਮੈਂਟ ਬਾਕਸ ’ਚ ਦਿਓ ਰਾਏ
ਕੋਰੋਨਾ ਦੀ ਰਫ਼ਤਾਰ ਹੋਈ ਮੱਠੀ, ਦੇਸ਼ ’ਚ ਪਿਛਲੇ 24 ਘੰਟਿਆਂ ’ਚ 14,313 ਨਵੇਂ ਮਾਮਲੇ ਆਏ ਸਾਹਮਣੇ
NEXT STORY