ਨਵੀਂ ਦਿੱਲੀ— ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਭਲਕੇ ਯਾਨੀ ਕਿ 27 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਦੀ ਜਨਤਾ ਨੂੰ ਬੰਦ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਨਾਲ ਹੀ ਮੋਰਚੇ ਵਲੋਂ ਸਾਰੇ ਸਿਆਸੀ ਦਲਾਂ ਅਤੇ ਸੂਬਾ ਸਰਕਾਰਾਂ ਨੂੰ ਵੀ ਭਾਰਤ ਬੰਦ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਭਾਰਤ ਬੰਦ ਦੇ ਮੱਦੇਨਜ਼ਰ ਦਿੱਲੀ ਵਿਚ ਵੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨ ਅੰਦੋਲਨ ਦੇ 10 ਮਹੀਨੇ ਪੂਰੇ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ ਨੇ ਮੋਦੀ ਸਰਕਾਰ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਹੈ।
ਮੋਰਚਾ ਨੇ ਕਿਹਾ ਕਿ ਬੰਦ ਦਾ ਆਯੋਜਨ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਲਈ ਕੀਤਾ ਜਾਵੇਗਾ। ਇਸ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਦਫ਼ਤਰ, ਸਿੱਖਿਅਕ ਸੰਸਥਾ, ਦੁਕਾਨਾਂ, ਉਦਯੋਗ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਬੰਦ ਦੌਰਾਨ ਸਾਰੀਆਂ ਐਮਰਜੈਂਸੀ ਸੇਵਾਵਾਂ, ਹਸਪਤਾਲਾਂ, ਮੈਡੀਕਲ ਦੀਆਂ ਦੁਕਾਨਾਂ, ਐਂਬੂਲੈਂਸ ਅਤੇ ਕੋਈ ਵੀ ਮੈਡੀਕਲ ਸੇਵਾ। ਕਿਸੇ ਵੀ ਤਰ੍ਹਾਂ ਦੀ ਜਨਤਕ ਜਿਵੇਂ ਫਾਇਰ ਬਿ੍ਰਗੇਡ, ਰਾਹਤ ਅਤੇ ਬਚਾਅ ਕੰਮ ਅਤੇ ਨਿੱਜੀ ਐਮਰਜੈਂਸੀ ਵਾਲੇ ਲੋਕਾਂ ਨੂੰ ਬਾਹਰ ਰੱਖਿਆ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਹੈ, ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ।
ਓਧਰ ਦਿੱਲੀ ਵਿਚ ਭਾਰਤ ਬੰਦ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਦੀਆਂ ਸਰੱਹਦਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੰਦ ਦੇ ਮੱਦੇਨਜ਼ਰ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ’ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਚੱਕਰਵਾਤ ‘ਗੁਲਾਬ’ ਦੇ ਆਉਣ ਤੋਂ ਪਹਿਲਾਂ ਓਡੀਸ਼ਾ ’ਚ ਮੀਂਹ ਸ਼ੁਰੂ, ਇਨ੍ਹਾਂ 7 ਜ਼ਿਲ੍ਹਿਆਂ ’ਚ ਹਾਈ ਅਲਰਟ
NEXT STORY