ਨਵੀਂ ਦਿੱਲੀ- ਕੋਰੋਨਾ ਵਾਇਰਸ ਵਿਰੁੱਧ ਭਾਰਤ 'ਚ 16 ਜਨਵਰੀ ਯਾਨੀ ਅੱਜ ਤੋਂ ਟੀਕਾਕਰਨ ਮੁਹਿੰਮ ਸ਼ੁਰੂ ਹੋ ਚੁਕੀ ਹੈ। ਇਸ ਕ੍ਰਮ 'ਚ ਸੀਰਮ ਇੰਸਟੀਚਿਊਟ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਦਾਰ ਪੂਨਾਵਾਲਾ ਨੇ ਵੀ ਟੀਕਾ ਲਗਵਾਇਆ। ਉਨ੍ਹਾਂ ਨੇ ਪੂਰੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਅਦਾਰ ਪੂਨਾਵਾਲ ਨੇ ਕਿਹਾ, ਇਹ ਮੇਰੇ ਲਈ ਬਹੁਤ ਮਾਣ ਦੀ ਗੱਲ ਹੈ ਕਿ ਕੋਵਿਸ਼ੀਲਡ ਇਸ ਇਤਿਹਾਸਕ ਕੋਸ਼ਿਸ਼ ਦਾ ਹਿੱਸਾ ਹੈ ਅਤੇ ਇਸ ਦੀ ਸੁਰੱਖਿਆ ਪ੍ਰਭਾਵਕਾਰਿਤਾ ਦਾ ਸਮਰਥਨ ਕਰਨ ਲਈ, ਮੈਂ ਖ਼ੁਦ ਵੀ ਟੀਕਾ ਲਗਵਾਇਆ ਹੈ।
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਮੁਹਿੰਮ : PM ਮੋਦੀ ਬੋਲੇ- ਅੱਜ ਦੇ ਦਿਨ ਦੀ ਬੇਸਬਰੀ ਨਾਲ ਸੀ ਉਡੀਕ
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੈਂਸਿੰਗ ਰਾਹੀਂ ਦੇਸ਼ਭਰ 'ਚ ਕੋਵਿਡ-19 ਟੀਕਾਕਰਨ ਮੁਹਿੰਮ ਦਾ ਸ਼ੁੱਭ ਆਰੰਭ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮੋਦੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਅੱਜ ਦੇ ਦਿਨ ਦਾ ਪੂਰੇ ਦੇਸ਼ ਨੂੰ ਬੇਸਬਰੀ ਨਾਲ ਇੰਤਜ਼ਾਰ ਰਿਹਾ ਹੈ, ਕਿੰਨੇ ਮਹੀਨਿਆਂ ਤੋਂ ਦੇਸ਼ ਦੇ ਹਰ ਘਰ 'ਚ ਬੱਚੇ, ਬੁੱਢੇ, ਜਵਾਨ ਸਾਰਿਆਂ ਦੀ ਜ਼ੁਬਾਨ 'ਤੇ ਇਹ ਹੀ ਸਵਾਲ ਸੀ ਕਿ ਕੋਰੋਨਾ ਦੀ ਵੈਕਸੀਨ ਕਦੋਂ ਆਏਗੀ।''
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕਸ਼ਮੀਰ ’ਚ ਠੰਡ ਦਾ ਕਹਿਰ ਵਧਿਆ, ਤਾਪਮਾਨ ’ਚ ਆਈ ਹੋਰ ਗਿਰਾਵਟ
NEXT STORY