ਜੈਪੁਰ : ਰਾਜਸਥਾਨ ਦੇ ਭੀਲਵਾੜਾ ਵਿੱਚ ਸ਼ੁੱਕਰਵਾਰ ਨੂੰ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਸਰਵਿਸ ਰਿਵਾਲਵਰ ਵਿੱਚੋਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਇਸ ਘਟਨਾ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ। ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਘਟਨਾ ਕੋਤਵਾਲੀ ਪੁਲਸ ਸਟੇਸ਼ਨ ਖੇਤਰ ਵਿਚ ਸ਼ੁੱਕਰਵਾਰ ਨੂੰ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਮਹਾਂਵੀਰ ਸਿੰਘ ਨੂੰ ਕੁਝ ਦਿਨ ਪਹਿਲਾਂ ਹੀ ਤਰੱਕੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ - ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ ਦਾ ਫੈਸਲਾ
ਉਨ੍ਹਾਂ ਦੱਸਿਆ ਕਿ ਏਐਸਆਈ ਮਹਾਵੀਰ ਸਿੰਘ ਘਰ ਵਿੱਚ ਆਪਣੇ ਸਰਵਿਸ ਰਿਵਾਲਵਰ ਵਿੱਚੋਂ ਕਾਰਤੂਸ ਕੱਢ ਰਿਹਾ ਸੀ। ਇਸ ਦੌਰਾਨ ਉਸ ਦੀ ਰਿਵਾਲਵਰ ਵਿੱਚੋਂ ਅਚਾਨਕ ਗੋਲੀ ਚੱਲ ਗਈ ਅਤੇ ਚੱਲੀ ਗੋਲੀ ਏਐਸਆਈ ਦੇ ਸਿਰ ਵਿੱਚ ਲੱਗ ਗਈ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਡਿਪਟੀ ਸੁਪਰਡੈਂਟ ਆਫ਼ ਪੁਲਸ ਸੱਜਣ ਸਿੰਘ ਦੇ ਅਨੁਸਾਰ, "ਪਹਿਲੀ ਨਜ਼ਰ ਵਿੱਚ ਇਹ ਇੱਕ ਹਾਦਸਾ ਜਾਪਦਾ ਹੈ। ਜਾਂਚ ਟੀਮ ਨੇ ਸਬੂਤ ਇਕੱਠੇ ਕਰ ਲਏ ਹਨ ਅਤੇ ਤੱਥਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।"
ਇਹ ਵੀ ਪੜ੍ਹੋ - WhatsApp ਚੈਟ ਦੇ ਆਧਾਰ 'ਤੇ ਨਹੀਂ ਮਿਲੇਗਾ ਤਲਾਕ! ਹਾਈ ਕੋਰਟ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ ਦੇ ਲੋਕਾਂ ਅਤੇ ਦੇਸ਼ ਦੀ ਸੇਵਾ ਕਰਨ ਲਈ ਵਚਨਬੱਧ ਹਾਂ : LG ਸੰਧੂ
NEXT STORY