ਨਵੀਂ ਦਿੱਲੀ- ਦਿੱਲੀ ਦੀ ਸਾਬਕਾ ਆਮ ਆਦਮੀ ਪਾਰਟੀ ਸਰਕਾਰ ਵਿੱਚ ਮੰਤਰੀ ਰਹੇ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਦੋਵਾਂ ਵਿਰੁੱਧ ਮਾਮਲਿਆਂ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਇਜਾਜ਼ਤ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਦਿੱਤੀ ਗਈ ਹੈ ਅਤੇ ਇਸਦੀ ਜਾਣਕਾਰੀ ਉਪ ਰਾਜਪਾਲ (ਐੱਲਜੀ) ਸਕੱਤਰੇਤ ਨੂੰ ਭੇਜ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ, ਦਿੱਲੀ ਸਰਕਾਰ ਦੇ ਵਿਜੀਲੈਂਸ ਵਿਭਾਗ ਨੇ ਪਹਿਲਾਂ ਦਿੱਲੀ ਦੇ ਉਪ ਰਾਜਪਾਲ ਦਫ਼ਤਰ ਰਾਹੀਂ ਗ੍ਰਹਿ ਮੰਤਰਾਲੇ ਤੋਂ ਇਜਾਜ਼ਤ ਮੰਗੀ ਸੀ। ਇਸ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਤਰਾਲੇ ਨੇ ਹੁਣ ਜਾਂਚ ਦੀ ਇਜਾਜ਼ਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਦਿੱਲੀ ਦੇ ਉਪ ਮੁੱਖ ਮੰਤਰੀ ਰਹਿੰਦੇ ਹੋਏ ਆਬਕਾਰੀ ਨੀਤੀ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ, ਜਦੋਂ ਕਿ ਸਤੇਂਦਰ ਜੈਨ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਦਾ ਸਾਹਮਣਾ ਕਰ ਰਹੇ ਹਨ। ਹੁਣ ਗ੍ਰਹਿ ਮੰਤਰਾਲੇ ਦੀ ਇਸ ਪ੍ਰਵਾਨਗੀ ਤੋਂ ਬਾਅਦ, ਦੋਵਾਂ ਮਾਮਲਿਆਂ ਵਿੱਚ ਜਾਂਚ ਪ੍ਰਕਿਰਿਆ ਤੇਜ਼ ਹੋਣ ਦੀ ਸੰਭਾਵਨਾ ਹੈ।
5ਵੀਂ ਪਾਸ ਔਰਤਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ, ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਸ਼ੇਸ਼ ਸਕੀਮਾਂ
NEXT STORY