ਸਤਨਾ— ਸਤਨਾ ਦੇ ਬਿਰਸਿੰਗਪੁਰ ਇਲਾਕੇ 'ਚ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ 'ਚ 6 ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਉਥੇ ਹੀ ਡਰਾਇਵਰ ਨੇ ਵੀ ਇਸ ਹਾਦਸੇ 'ਚ ਦਮ ਤੋੜ ਦਿੱਤਾ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੀਵਾ-ਚਿਤਰਕੁਟ ਵਿਚਾਲੇ ਚੱਲਣ ਵਾਲੀ ਇਕ ਬੱਸ ਬਿਰਸਿੰਗਪੁਰ ਜਾ ਰਹੀ ਇਕ ਸਕੂਲ ਵੈਨ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਕੂਲ ਦੀ ਗੱਡੀ ਕਾਫੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਮ੍ਰਿਤਕਾਂ ਨੂੰ ਬਾਹਰ ਕੱਢਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਜ਼ਖਮੀ ਬੱਚਿਆਂ ਨੂੰ ਸਤਨਾ ਦੇ ਜ਼ਿਲਾ ਹਸਪਤਾਲ 'ਚ ਲਿਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜ਼ਖਮੀ ਬੱਚਿਆਂ 'ਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੀਲਿੰਗ ਮਾਮਲੇ 'ਚ ਮਨੋਜ ਤਿਵਾੜੀ ਨੂੰ ਸੁਪਰੀਮ ਕੋਰਟ ਵੱਲੋਂ ਰਾਹਤ
NEXT STORY