ਅਮਰਾਵਤੀ (ਭਾਸ਼ਾ)- ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਦੇ ਰੇਂਤਾਚਿੰਤਾਲਾ 'ਚ ਐਤਵਾਰ ਦੇਰ ਰਾਤ ਭਿਆਨਕ ਸੜਕ ਹਾਦਸੇ 'ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ। ਪੁਲਸ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਸਮਰੱਥਾ ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਵੈਨ ਰੇਂਤਾਚਿੰਤਾਲਾ 'ਚ ਬਿਜਲੀ ਕੇਂਦਰ ਕੋਲ ਸੜਕ ਕਿਨਾਰੇ ਖੜ੍ਹੀ ਇਕ ਲਾਰੀ ਨਾਲ ਟਕਰਾ ਗਈ। ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਕ ਹੋਰ ਵਿਅਕਤੀ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਪੁਲਸ ਨੇ ਦੱਸਿਆ ਕਿ ਛੋਟੀ ਵੈਨ 'ਚ ਘੱਟੋ-ਘੱਟ 38 ਲੋਕ ਸਵਾਰ ਸਨ, ਜੋ ਤੀਰਥ ਯਾਤਰਾ ਕਰ ਕੇ ਸ਼੍ਰੀਸੈਲਮ ਪਰਤ ਰਹੇ ਸਨ।
ਪੁਲਸ ਦੇ ਇਕ ਅਧਿਕਾਰੀ ਨੇ ਕਿਹਾ,''ਅਸੀਂ ਹਾਦਸੇ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ ਕਈ ਹੋਰ ਜ਼ਖ਼ਮੀ ਹਨ। ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਗੁੰਟੂਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।'' ਤੇਲੁਗੂ ਦੇਸ਼ਮ ਪਾਰਟੀ ਦੇ ਪ੍ਰਮੁੱਖ ਐੱਨ. ਚੰਦਰਬਾਬੂ ਨਾਇਡੂ ਨੇ ਹਾਦਸੇ 'ਚ ਦੁਖ਼ ਜ਼ਾਹਰ ਕੀਤਾ ਅਤੇ ਸਰਕਾਰ ਤੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮਦਦ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਕਰਨ ਦੀ ਅਪੀਲ ਕੀਤੀ ਹੈ।
PM ਮੋਦੀ ਨੇ ਕੋਰੋਨਾ ਕਾਰਨ ਬੇਸਹਾਰਾ ਹੋਏ ਬੱਚਿਆਂ ਲਈ ਪੀ.ਐੱਮ. ਕੇਅਰਜ਼ ਤੋਂ ਮਦਦ ਰਾਸ਼ੀ ਕੀਤੀ ਜਾਰੀ
NEXT STORY