ਹਜ਼ਾਰੀਬਾਗ- ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਦੇ ਗੋਰਹਰ 'ਚ ਵੀਰਵਾਰ ਸਵੇਰੇ 6 ਵਜੇ ਕੋਲਕਾਤਾ ਤੋਂ ਪਟਨਾ ਜਾ ਰਹੀ ਇਕ ਯਾਤਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ। ਇਕ ਅਧਿਕਾਰੀ ਨੇ ਦੱਸਿਆ ਕਿ ਬੱਸ ਮੋੜਨ ਕੱਟਣ ਦੌਰਾਨ ਬੇਕਾਬੂ ਹੋ ਕੇ ਪਲਟ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਸਾਬਕਾ ਵਿਧਾਇਕ ਜਾਨਕੀ ਯਾਦਵ ਅਤੇ ਉਨ੍ਹਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀਆਂ ਲਈ ਮੈਡੀਕਲ ਸਹਾਇਤਾ ਦੀ ਵਿਵਸਥਾ ਕਰਵਾਈ ਗਈ।
ਹਜ਼ਾਰੀਬਾਗ ਦੇ ਐੱਸ. ਪੀ. ਅਰਵਿੰਦ ਕੁਮਾਰ ਸਿੰਘ ਨੇ ਕਿਹਾ ਕਿ ਇਸ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਅਜੇ ਵੀ ਬੱਸ ਵਿਚ ਫਸੇ ਹੋਏ ਹਨ। ਦੱਸ ਦੇਈਏ ਕਿ ਬੱਸ 'ਚ ਕੁੱਲ 50 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਵਿਚ ਸਭ ਤੋਂ ਵੱਧ ਗਿਣਤੀ ਔਰਤਾਂ ਦੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਜ਼ਾਰੀਬਾਗ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਹੈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਦਰਦਨਾਕ ਹਾਦਸੇ ਮਗਰੋਂ ਮ੍ਰਿਤਕਾਂ ਦੇ ਪਰਿਵਾਰਾਂ ਵਿਚਾਲੇ ਚੀਕ-ਪੁਕਾਰ ਮਚ ਗਈ ਹੈ।
ਡੀ. ਕ੍ਰਿਸ਼ਨਕੁਮਾਰ ਬਣੇ ਮਣੀਪੁਰ ਹਾਈ ਕੋਰਟ ਦੇ ਚੀਫ ਜਸਟਿਸ
NEXT STORY