ਆਗਰਾ — ਉੱਤਰ ਪ੍ਰਦੇਸ਼ ਦੇ ਆਗਰਾ 'ਚ 7ਵੀਂ ਜਮਾਤ 'ਚ ਪੜ੍ਹਦੇ ਚਾਰ ਲੜਕਿਆਂ ਨੇ ਇਤਰਾਜ਼ਯੋਗ ਵੀਡੀਓ ਬਣਾ ਕੇ ਉਸੇ ਜਮਾਤ ਦੀ ਇਕ ਲੜਕੀ ਨੂੰ ਬਲੈਕਮੇਲ ਕਰਕੇ ਉਸ ਤੋਂ ਕਥਿਤ ਤੌਰ 'ਤੇ 7 ਲੱਖ ਰੁਪਏ ਹੜੱਪ ਲਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮਦਨ ਮੋਹਨ ਗੇਟ ਥਾਣਾ ਖੇਤਰ ਦੀ ਰਹਿਣ ਵਾਲੀ ਲੜਕੀ ਇਕ ਵਪਾਰੀ ਦੀ ਬੇਟੀ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀ ਲੜਕੇ ਪੀੜਤ ਲੜਕੀ ਨੂੰ ਵੀਡੀਓ ਜਨਤਕ ਕਰਨ ਦਾ ਡਰਾਵਾ ਦੇ ਕੇ ਬਲੈਕਮੇਲ ਕਰਦੇ ਸਨ ਅਤੇ ਡਰ ਕਾਰਨ ਲੜਕੀ ਘਰੋਂ ਪੈਸੇ ਚੋਰੀ ਕਰਕੇ ਉਨ੍ਹਾਂ ਨੂੰ ਦੇ ਰਹੀ ਸੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਅਚਾਨਕ ਪੈਸੇ ਚੋਰੀ ਹੋਣ ਦਾ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਆਪਣੀ ਲੜਕੀ ਤੋਂ ਇਸ ਬਾਰੇ ਪੁੱਛਿਆ, ਜਿਸ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਮਦਨ ਮੋਹਨ ਗੇਟ ਥਾਣਾ ਇੰਚਾਰਜ ਅਜੈਬ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ 'ਚ ਪਤਾ ਲੱਗਾ ਹੈ ਕਿ ਪੀੜਤ ਅਤੇ ਦੋਸ਼ੀ ਲੜਕੇ ਜਮਾਤੀ ਅਤੇ ਬੱਚੇ ਹਨ, ਇਸ ਲਈ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਸੰਭਵ ਨਹੀਂ ਹੈ।
ਸੁਪਰੀਮ ਕੋਰਟ ਨੇ ‘ਮੁਫ਼ਤ ਸੌਗਾਤਾਂ’ ਵਿਰੁੱਧ ਪਟੀਸ਼ਨ ’ਤੇ ਕੇਂਦਰ ਤੇ ਚੋਣ ਕਮਿਸ਼ਨ ਕੋਲੋਂ ਮੰਗਿਆ ਜਵਾਬ
NEXT STORY