ਵਡੋਦਰਾ- ਗੁਜਰਾਤ ਦੇ ਵਡੋਦਰਾ ਸ਼ਹਿਰ 'ਚ ਸ਼ਨੀਵਾਰ ਸਵੇਰੇ ਇਕ ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ 'ਚ ਅੱਗ ਲੱਗਣ ਕਾਰਨ 43 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਬਾਪੋਡ ਥਾਣੇ ਦੇ ਇੰਸਪੈਕਟਰ ਐੱਮ.ਆਰ. ਸੰਗਾਡਾ ਨੇ ਦੱਸਿਆ ਕਿ ਸਯਾਜੀਪੁਰਾ ਇਲਾਕੇ ਵਿਚ ਵਿਨਾਇਕ ਸੋਸਾਇਟੀ ਦੀ 5ਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ 'ਚ ਸਵੇਰੇ ਕਰੀਬ 9.30 ਵਜੇ ਅੱਗ ਲੱਗ ਗਈ, ਜੋ ਸ਼ਾਇਦ ਸ਼ਾਰਟ ਸਰਕਟ ਕਾਰਨ ਲੱਗੀ।
ਉਨ੍ਹਾਂ ਦੱਸਿਆ ਕਿ ਅੱਗ ਲੱਗਣ ਵਾਲੀ ਥਾਂ ਤੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਕਿਰਨ ਰਾਣਾ ਵਜੋਂ ਹੋਈ ਹੈ। ਇੰਸਪੈਕਟਰ ਨੇ ਦੱਸਿਆ ਕਿ ਲਾਸ਼ ਬੈੱਡ 'ਤੇ ਪਈ ਮਿਲੀ, ਜਿਸ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਜਿਸ ਸਮੇਂ ਅੱਗ ਲੱਗੀ, ਉਕਤ ਵਿਅਕਤੀ ਸੌਂ ਰਿਹਾ ਸੀ। ਉਨ੍ਹਾਂ ਦੱਸਿਆ ਕਿ ਰਾਣਾ ਇਕ ਨਿੱਜੀ ਕੰਪਨੀ 'ਚ ਕੰਮ ਕਰਦਾ ਸੀ ਅਤੇ ਅੱਗ ਲੱਗਣ ਸਮੇਂ ਉਹ ਫਲੈਟ 'ਚ ਇਕੱਲਾ ਸੀ ਅਤੇ ਉਸ ਦੀ ਪਤਨੀ ਕੰਮ ਲਈ ਬਾਹਰ ਗਈ ਹੋਈ ਸੀ।
ਅਧਿਕਾਰੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਅੱਗ 'ਸ਼ਾਰਟ ਸਰਕਟ' ਕਾਰਨ ਲੱਗੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਸ ਨੇ ਅਚਨਚੇਤ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ। ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਉੱਤਰ ਪ੍ਰਦੇਸ਼ ਤੋਂ GI-ਟੈਗ ਵਾਲਾ ਗੁੜ ਬੰਗਲਾਦੇਸ਼ ਨੂੰ ਕੀਤਾ ਗਿਆ ਨਿਰਯਾਤ
NEXT STORY