ਜੀਂਦ (ਏਜੰਸੀ)- ਹਰਿਆਣਾ 'ਚ ਜੀਂਦ ਜ਼ਿਲ੍ਹੇ ਦੇ ਅਸ਼ਰਫਗੜ੍ਹ ਦੌਰੀ ਪਿੰਡ ਕੋਲ ਹਰਿਆਣਾ ਰੋਡਵੇਜ਼ ਦੀ ਬੱਸ ਇਕ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋ ਗਏ। ਬੱਸ 'ਚ ਸਵਾਰ ਯਾਤਰੀਆਂ ਨੇ ਦੱਸਿਆ ਕਿ ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਸੜਕ ਹਾਦਸੇ 'ਚ ਬੱਸ ਡਰਾਈਵਰ ਅਤੇ ਕੁਝ ਹੋਰ ਯਾਤਰੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : Year Ender 2023 : ਜਾਣੋ ਸੁਪਰੀਮ ਕੋਰਟ ਦੇ ਉਹ ਵੱਡੇ ਫ਼ੈਸਲੇ, ਜਿਨ੍ਹਾਂ 'ਤੇ ਰਹੀਆਂ ਪੂਰੇ ਦੇਸ਼ ਦੀਆਂ ਨਜ਼ਰਾਂ
ਇਕ ਚਸ਼ਮਦੀਦ ਨੇ ਦੱਸਿਆ ਕਿ ਟਰਾਲੀ ਡਰਾਈਵਰ ਮੌਕੇ 'ਤੇ ਦੌੜ ਗਿਆ। ਹਾਦਸੇ 'ਚ ਹਰਿਆਣਾ ਰੋਡਵੇਜ਼ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਉੱਤਰ ਭਾਰਤ 'ਚ ਸੰਘਣੀ ਧੁੰਦ ਦੀ ਚਾਦਰ ਵਿਛੀ ਹੋਈ ਹੈ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਤਾਪਮਾਨ ਡਿੱਗਣ ਨਾਲ ਧੁੰਦ ਛਾਈ ਰਹੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਬੂਟੇ 'ਚ ਉਗਾ ਰਹੇ ਬੈਂਗਣ ਅਤੇ ਟਮਾਟਰ, ਕਿਸਾਨ ਨੇ ਅਪਣਾਈ ਇਹ ਅਨੋਖੀ ਤਕਨੀਕ
NEXT STORY